Headlines

ਗਾਇਕ ਬੂਟਾ ਮੁਹੰਮਦ ਵਲੋਂ ਸਾਥੀ ਕਲਾਕਾਰਾਂ ਨੂੰ ਨਾਲ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਐਲਾਨ 

ਲੈਸਟਰ (ਇੰਗਲੈਂਡ),17 ਦਸੰਬਰ (ਸੁਖਜਿੰਦਰ ਸਿੰਘ ਢੱਡੇ)-5 ਦਿਨਾਂ ਲਈ ਯੂ.ਕੇ ਫੇਰੀ ਤੇ ਆਏ ਪ੍ਰਸਿੱਧ ਪੰਜਾਬੀ ਗਾਇਕ ਬੂਟਾ ਮੁਹੰਮਦ ਨੇ ਲੈਸਟਰ ਚ ਅਜੀਤ  ਨਾਲ ਗੱਲਬਾਤ ਕਰਦਿਆਂ ਜਿਥੇ ਆਪਣੇ ਜੀਵਨ ਬਾਰੇ, ਗਾਇਕੀ ਬਾਰੇ ਅਤੇ ਯੂ.ਕੇ ਫੇਰੀ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ, ਉਥੇ ਕਿਸਾਨੀ ਸੰਘਰਸ਼ ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਜਾ ਕੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਵੀ ਐਲਾਨ ਕੀਤਾ।ਇਸ ਮੌਕੇ ਤੇ ਉਨ੍ਹਾਂ ਨੇ ਕਿਸਾਨੀ ਮੰਗਾਂ ਮਨਵਾਉਣ ਲਈ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦਾ ਹਰੇਕ ਵਰਗ ਕਿਸਾਨਾਂ ਦਾ ਹਮਦਰਦੀ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੇ ਕਲਾਕਾਰਾਂ ਵੱਲੋਂ ਪਹਿਲਾਂ ਵੀ ਕਿਸਾਨੀ ਸੰਘਰਸ਼ ਦਾ ਡਟ ਕੇ ਸਾਥ ਦਿੱਤਾ ਗਿਆ ਸੀ, , ਅਤੇ ਹੁਣ ਫਿਰ ਅਸੀਂ ਕਿਸਾਨਾਂ ਦੇ ਸੰਘਰਸ਼ ਵਿਚ ਡਟ ਕੇ ਸ਼ਾਮਿਲ ਹੋਵਾਂਗੇ। ਗਾਇਕ ਬੂਟਾ ਮੁਹੰਮਦ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਬਿਨਾਂ ਦੇਰੀ ਪ੍ਰਵਾਨ ਕਰ ਲੈਣੀਆਂ ਚਾਹੀਦੀਆਂ ਹਨ ਤਾਂ ਜ਼ੋ ਦੇਸ਼ ਦਾ ਅੰਨਦਾਤਾ ਖੱਜਲ ਖੁਆਰ ਨਾ ਹੋ ਸਕੇ।ਇਸ ਮੌਕੇ ਤੇ ਇੰਡੀਅਨ ਵਰਕਰਜ ਐਸੋਸੀਏਸ਼ਨ ਵੱਲੋਂ ਗਾਇਕ ਬੂਟਾ ਮੁਹੰਮਦ ਨੂੰ ਕਿਤਾਬਾਂ ਅਤੇ ਸ਼ਹੀਦ ਭਗਤ ਸਿੰਘ ਦੇ ਕੈਲੰਡਰ ਨਾਲ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਤੇ ਇੰਡੀਅਨ ਵਰਕਰਜ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਦੇ ਸਪੋਕਸਪਰਸਨ ਸ਼ੀਤਲ ਸਿੰਘ ਗਿੱਲ ਸਮੇਤ ਹੋਰ ਬਹੁਤ ਸਾਰੇ ਪਤਵੰਤੇ ਹਾਜ਼ਿਰ ਸਨ।

ਕੈਪਸਨ:-
ਗਾਇਕ ਬੂਟਾ ਮੁਹੰਮਦ ਨੂੰ ਸਨਮਾਨਿਤ ਕਰਦੇ ਹੋਏ ਇੰਡੀਅਨ ਵਰਕਰਜ ਐਸੋਸੀਏਸ਼ਨ ਦੇ ਸਪੋਕਸਪਰਸਨ ਸ਼ੀਤਲ ਸਿੰਘ ਗਿੱਲ ਅਤੇ ਹੋਰ।
ਤਸਵੀਰ:- ਸੁਖਜਿੰਦਰ ਸਿੰਘ ਢੱਡੇ

Leave a Reply

Your email address will not be published. Required fields are marked *