ਵਿਧਾਨ ਬਣਾਉਣ ਲਈ 6 ਮੈਂਬਰੀ ਕਮੇਟੀ ਦਾ ਗਠਨ-
ਵੈਨਕੂਵਰ (ਜੁਗਿੰਦਰ ਸਿੰਘ ਸੁੰਨੜ)- ਬੀਤੇ ਦਿਨੀਂ ਯੂਨਾਈਟਡ ਸਿੱਖ ਤੇ ਹਿੰਦੂ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਦੀ ਪਲੇਠੀ ਮੀਟਿੰਗ ਕਸ਼ਮੀਰ ਸਿੰਘ ਧਾਲੀਵਾਲ ਚੇਅਰਮੈਨ ਦੀ ਅਗਵਾਈ ਵਿਚ ਹੋਈ। ਖਾਲਸਾ ਦੀਵਾਨ ਸੁਸਾਇਟੀ ਵਿਖੇ 25 ਮੈਂਬਰੀ ਕੋਰ ਕਮੇਟੀ ਵਿਚੋਂ 22 ਮੈਂਬਰ ਹਾਜ਼ਰ ਸਨ। ਮੀਟਿੰਗ ਦੌਰਾਨ ਐਸੋਸੀਏਸ਼ਨ ਨੂੰ ਵਿਕਟੋਰੀਆ, ਬ੍ਰਿਟਿਸ਼ ਕੋਲੰਬੀਆ ਵਿਚ ਰਜਿਸਟਰ ਕਰਕੇ ਇਸ ਦਾ ਕੈਨੇਡਾ ਤੇ ਅਮਰੀਕਾ ਵਿਚ ਫੈਲਾਓ ਕਰਨ ਦਾ ਫੈਸਲਾ ਕੀਤਾ ਗਿਆ। ਇਸ ਵਿਚ ਸਾਈਨਿੰਗ ਅਥਾਰਟੀ ਦੇ ਤਿੰਨ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਨ੍ਹਾਂ ਵਿਚ ਕਸ਼ਮੀਰ ਸਿੰਘ ਧਾਲੀਵਾਲ, ਕੁਲਵੰਤ ਸਿੰਘ ਢੇਸੀ ਅਤੇ ਪ੍ਰਸ਼ੋਤਮ ਗੋਇਲ ਦੇ ਨਾਮ ਵਰਨਣਯੋਗ ਹਨ। ਜੁਗਿੰਦਰ ਸਿੰਘ ਨੂੰ ਸੁੰਨੜ ਰਿਕਾਰਡਿੰਗ ਸਕੱਤਰ ਸਰਬਸੰਮਤੀ ਨਾਲ ਨਾਮਜ਼ਦ ਕੀਤਾ ਗਿਆ। ਹੋਰ ਮਤਿਆਂ ਵਿਚ ਇਸ ਦਾ ਵਿਧਾਨ ਬਣਾਉਣ ਲਈ 6 ਮੈਂਬਰੀ ਕਮੇਟੀ ਸਥਾਪਿਤ ਕੀਤੀ ਗਈ ਅਤੇ ਸਮੇਂ-ਸਮੇਂ ਤੇ ਮੀਟਿੰਗ ਬੁਲਾਉਣ ਦੀ ਪੇਸ਼ਕਸ਼ ਕੀਤੀ ਗਈ।
ਇਸ ਦੌਰਾਨ ਇਕ ਸੋਕ ਮਤੇ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ 1 ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।