ਵੈਨਕੂਵਰ (ਜੁਗਿੰਦਰ ਸਿੰਘ ਸੁੰਨੜ)- ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੀ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਆਪਣੇ ਸਮੇਂ ਵਿਚ ਭਾਰਤ ਦੇ ਸਭ ਤੋਂ ਵਧੀਆ ਪ੍ਰਧਾਨ ਮੰਤਰੀ ਸਨ। ਉਨ੍ਹਾਂ ਨੇ ਭਾਰਤ ਨੂੰ ਆਰਥਿਕ ਸੰਕਟ ਵਿਚੋਂ ਕੱਢ ਕੇ ਭਾਰਤ ਨੂੰ ਨਵੀਆਂ ਲੀਹਾਂ ਤੇ ਲਿਆਂਦਾ ਸੀ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।