Headlines

ਅਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਕਰਨਗੇ ਮਾਘੀ ਮੇਲੇ ਮੌਕੇ ਸਿਆਸੀ ਪਾਰਟੀ ਦਾ ਐਲਾਨ

ਅੰਮ੍ਰਿਤਸਰ ( ਭੰਗੂ )-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਐੱਨ ਐੱਸ ਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ 14 ਜਨਵਰੀ ਨੂੰ ਮਾਘੀ ਮੇਲੇ ਮੌਕੇ ਪੰਜਾਬ ਵਿਚ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਪਾਰਟੀ ਦੀ ਅਗਵਾਈ ਕਰੇਗਾ ਤੇ ਉਦੋਂ ਤੱਕ ਪਾਰਟੀ ਦੀ ਕਮਾਨ ਕੋਲ ਉਨ੍ਹਾਂ ਕੋਲ ਰਹੇਗੀ। ਤਰਸੇਮ ਸਿੰਘ ਨੇ ਕਿਹਾ ਕਿ ਉਹ ਸਿੰਘ ਸੰਗਤ ਦੀ ਹਾਜ਼ਰੀ ਵਿਚ ਨਵੀਂ ਪਾਰਟੀ ਦੇ ਨਾਮ ਤੇ ਏਜੰਡੇ ਬਾਰੇ ਐਲਾਨ ਕਰਨਗੇ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੂੰ ਆਪਣੇ ਹਮਾਇਤੀਆਂ ਦੇ ਨਾਲ ਅਜਨਾਲਾ ਪੁਲੀਸ ਥਾਣੇ ’ਤੇ ਕੀਤੇ ਹਮਲੇ ਦੇ ਦੋਸ਼ ਵਿਚ 23 ਫਰਵਰੀ ਨੂੰ ਮੋਗਾ ਦੇ ਰੋਡੇ ਪਿੰਡ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ।