ਨੌਜਵਾਨਾਂ ਤੇ ਲੜਕੀਆਂ ਵੱਲੋਂ ਉਤਸ਼ਾਹ ਨਾਲ 410 ਯੂਨਿਟ ਕੀਤਾ ਖੂਨਦਾਨ-
ਰਾਕੇਸ਼ ਨਈਅਰ ਚੋਹਲਾ
ਪੱਟੀ/ਤਰਨਤਾਰਨ,29 ਦਸੰਬਰ
ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ (ਪੰਜਾਬ) ਵੱਲੋਂ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸਬੰਧ ‘ਚ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਖੂਨਦਾਨ ਕੈਂਪ ਸੁਸਾਇਟੀ ਦੇ ਪ੍ਰਧਾਨ ਮਲਕੀਅਤ ਸਿੰਘ ਬੱਬਲ ਦੀ ਅਗਵਾਈ ਹੇਠ ਲਗਾਇਆ ਗਿਆ।ਕੈਂਪ ਦੌਰਾਨ ਅੰਮ੍ਰਿਤ ਵੇਲੇ ਸਾਹਿਬਜਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ।ਜਿਸ ਦੇ ਭੋਗ ਪੈਣ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਖੂਨਦਾਨ ਕੈਂਪ ਦੀ ਸ਼ੁਰੂਆਤ ਕੀਤੀ ਗਈ।ਜਿਸ ਵਿੱਚ ਵੱਧ ਚੜ੍ਹ ਕੇ ਨੌਜਵਾਨਾਂ ਨੇ ਸਮੂਲੀਅਤ ਕੀਤੀ ਅਤੇ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਮੌਕੇ ‘ਤੇ ਸੰਸਥਾਂ ਦੇ ਮੈਂਬਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਬਿਮਾਰੀਆਂ ਨੇ ਵੱਡੇ ਪੱਧਰ ‘ਤੇ ਪੈਰ ਪਸਾਰ ਲਏ ਹਨ ਜਿਸ ਕਾਰਨ ਹਸਪਤਾਲਾਂ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਲੋਕਾਂ ਨੂੰ ਬਲੱਡ ਦੀ ਜ਼ਰੂਰਤ ਆਮ ਹੀ ਬਣੀ ਰਹਿੰਦੀ ਹੈ ਤੇ ਬਲੱਡ ਲੈਣ ਲਈ ਲੋਕਾਂ ਨੂੰ ਕਾਫੀ ਮੁਸ਼ਕਲ ਆਉਂਦੀ ਹੈ। ਇਸ ਮੁਸ਼ਕਲ ਨੂੰ ਧਿਆਨ ਵਿੱਚ ਰੱਖਦੇ ਹੋਏ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਜਿੱਥੇ ਹਰ ਰੋਜ ਹੀ ਲੋਕਾਂ ਦੀ ਸੇਵਾ ਵਿਚ ਹਾਜ਼ਿਰ ਰਹਿੰਦੀ ਹੈ ਉੱਥੇ ਹੀ ਚਾਰ ਸਾਹਿਬਜਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ।ਜਿਸ ਵਿਚ ਇਲਾਕੇ ਦੇ ਨੌਜਵਾਨ ਵੀਰਾਂ ਅਤੇ ਭੈਣਾਂ ਵੱਲੋਂ ਉਤਸ਼ਾਹ ਨਾਲ 410 ਯੂਨਿਟ ਖ਼ੂਨਦਾਨ ਕੀਤਾ ਗਿਆ ਹੈ।ਉਹਨਾਂ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਸਾਨੂੰ ਮਾਨਵਤਾ ਦੇ ਭਲੇ ਦੀ ਸਿੱਖਿਆ ਦਿੱਤੀ ਹੈ।ਅੱਜ ਦੇ ਸਮੇਂ ਵਿਚ ਬਿਮਾਰੀਆਂ ‘ਤੇ ਨਸ਼ਿਆਂ ਕਾਰਨ ਬਹੁਤ ਘੱਟ ਇਨਸਾਨ ਹੀ ਹਨ ਜੋ ਖੂਨ ਦਾਨ ਕਰਨ ਯੋਗ ਹਨ।ਇਸ ਮੌਕੇ ਸੁਸਾਇਟੀ ਮੈਂਬਰ ਜੱਸਾ ਸਿੰਘ ਨੇ ਕਿਹਾ ਕਿ ਇਸ ਸੰਸਥਾ ਵੱਲੋਂ ਕੀਤੇ ਉਪਰਾਲਾ ਸਦਕਾ ਇਲਾਕੇ ਦੇ ਨੌਜਵਾਨ ਚੰਗੇ ਪਾਸੇ ਵੱਲ ਜਾ ਰਹੇ ਹਨ।ਉਹਨਾਂ ਕਿਹਾ ਕਿ ਹਰ ਉਸ ਤੰਦਰੁਸਤ ਇਨਸਾਨ ਨੂੰ ਜਿਸ ਦੀ ਉਮਰ 18 ਤੋਂ 60 ਸਾਲ ਦੀ ਹੈ ਉਸ ਨੂੰ ਜ਼ਰੂਰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਹਸਪਤਾਲਾਂ ਵਿੱਚ ਜ਼ਿੰਦਗੀ ‘ਤੇ ਮੌਤ ਦੀ ਲੜਾਈ ਲੜ ਰਹੇ ਲੋਕਾਂ ਨੂੰ ਖੂਨ ਦੀ ਕੋਈ ਮੁਸ਼ਕਲ ਨਾ ਆਵੇ।ਇਸ ਮੌਕੇ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਵੱਲੋਂ ਖੂਨਦਾਨ ਕਰਨ ਵਾਲੇ ਨੌਜਵਾਨਾ ਨੂੰ ਸਰਟੀਫਿਕੇਟ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬਾਬਾ ਗਿਆਨ ਸਿੰਘ ਜੀ ਮਨਿਹਾਲੇ ਵਾਲੇ,ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਤਰਨਤਾਰਨ ਇਕਾਈ ਦੇ ਪ੍ਰਧਾਨ ਪ੍ਰਿੰਸ ਧੁੰਨਾ,ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਦੇ ਸੇਵਾਦਾਰ ਗੁਰਮੀਤ ਸਿੰਘ ਹੈਪੀ,ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ,ਬਾਬਾ ਦੀਪ ਸਿੰਘ ਕੀਰਤਨ ਦਰਬਾਰ ਸੁਸਾਇਟੀ ਪੱਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ, ਹੈਲਪਿੰਗ ਹੈਂਡ ਯੂਥ ਕਲੱਬ ਪੱਟੀ ਦੇ ਪ੍ਰਧਾਨ ਗੁਲਸ਼ਨ ਪਾਸੀ,ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਦੇ ਪ੍ਰਧਾਨ ਜਤਿਨ ਸ਼ਰਮਾ,ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦੇ ਮੈਂਬਰ ਭਾਈ ਜਗਜੀਤ ਸਿੰਘ ਅਹਿਮਦਪੁਰ,ਬੀਬੀ ਰਜਨੀ ਜੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਲੋਹਾਰੀਆ,ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰੋਹਿਤ ਸ਼ਰਮਾ,ਐਂਟੀ ਡਰੱਗ ਸੁਸਾਇਟੀ ਦੇ ਆਗੂ ਸਤਨਾਮ ਸਿੰਘ ਮਨਾਵਾਂ,ਬਾਬਾ ਦੀਪ ਸਿੰਘ ਖ਼ੂਨਦਾਨ ਅਤੇ ਵੈਲਫੇਅਰ ਸੁਸਾਇਟੀ ਭਿੱਖੀਵਿੰਡ ਦੇ ਆਗੂ ਗੁਰਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਕੈਂਪ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਵਾਲੇ ਇਲਾਕੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਪਤਵੰਤਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਅਮਰ ਸਿੰਘ,ਜੱਸਾ ਸਿੰਘ,ਪਲਵਿੰਦਰ ਸਿੰਘ ਪਿੰਦਰ,ਕੇ ਪੀ ਗਿੱਲ,ਗੁਰਦੇਵ ਸਿੰਘ ਖਾਲਸਾ,ਮਾਸਟਰ ਸਰਬਜੀਤ ਸਿੰਘ, ਲਖਵਿੰਦਰ ਸਿੰਘ ਲੱਕੀ,ਸਾਗਰ,ਗੁਰਪਾਲ ਸਿੰਘ ਅਲਗੋਂ,ਵਿਵੇਕ ਕੁਮਾਰ,ਮਲਕੀਤ ਸਿੰਘ,ਰਣਜੀਤ ਸਿੰਘ,ਸਾਹਿਬ ਸਿੰਘ, ਰਾਜਬੀਰ ਸਿੰਘ,ਸੰਦੀਪ ਸਿੰਘ ਚੋਹਲਾ, ਨਿਸ਼ਾਨ ਦੀਪ ਸਿੰਘ,ਹਰਪ੍ਰੀਤ ਸਿੰਘ ਦਸਤਾਰ ਕੋਚ,ਗੁਰਵਿੰਦਰ ਸਿੰਘ ਮਾਸਟਰ, ਭਗਵੰਤ ਸਿੰਘ,ਜੱਗਾ ਪੇਂਟਰ ਪੱਟੀ, ਮਲਕੀਤ ਸਿੰਘ,ਭਗਵੰਤ ਸਿੰਘ,ਮਾਸਟਰ ਗੁਲਬਾਗ ਸਿੰਘ ਗੋਰਾ,ਗਗਨ ਤਰਨਤਾਰਨ, ਜਗਰੂਪ ਸਿੰਘ,ਸੁਖਪਾਲ ਸਿੰਘ,ਗੋਲਡੀ,ਗੁਰਦੇਵ ਗੇਬੀ,ਬੱਬਲੂ ਫੌਜੀ, ਨਵਦੀਪ ਸਿੰਘ,ਰਾਜੂ,ਮਹਾਂਬੀਰ ਸਿੰਘ, ਦਰਸ਼ਨ ਪਟਵਾਰੀ,ਸੰਦੀਪ ਸਿੰਘ,ਅੰਮ੍ਰਿਤ, ਸਮਰੱਥਬੀਰ,ਮਨਿੰਦਰ ਸਿੰਘ,ਸੰਦੀਪ ਸਿੰਘ,ਪ੍ਰਭਜੋਤ ਸਿੰਘ, ਸ਼ੇਰਾ ਆਦਿ ਹਾਜਰ ਸਨ।