ਐਡਮਿੰਟਨ (ਗੁਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕੈਨੇਡਾ ਅਤੇ ਸਿੱਖ ਯੂਥ ਐਡਮਿੰਟਨ ਵਲੋਂ 5 ਜਨਵਰੀ ਦਿਨ ਐਤਵਾਰ ਨੂੰ ਦੁਪਹਿਰ 2 ਵਜੇ 23 ਐਵਨਿਊ 17 ਸਟਰੀਟ ਨਾਰਥ ਵੈਸਟ ਮੈਡੋਜ਼-ਰੈਕ ਸੈਂਟਰ ਦੀ ਪਿਛਲੀ ਪਾਰਕਿੰਗ ਤੋਂ ਕਾਰ ਰੈਲੀ ਕਢੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਗੁਲਜ਼ਾਰ ਸਿੰਘ ਨਿਰਮਾਣ, ਸ: ਮਲਕੀਅਤ ਸਿੰਘ ਢੇਸੀ ਅਤੇ ਸ: ਸਰਬਜੀਤ ਸਿੰਘ ਮੰਝ ਨੇ ਦੱਸਿਆ ਕਿ ਇਹ ਕਾਰ ਰੈਲੀ ਪੰਜਾਬ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਦੀ ਮਦੱਦ ਲਈ ਕੱਢੀ ਜਾ ਰਹੀ ਹੈ। ਇਸ ਸੰਘਰਸ਼ ‘ਚ ਭੁੱਖ ਹੜਤਾਲ ਤੇ ਬੈਠੇ ਕਿਸਾਨ ਯੂਨੀਅਨ ਦੇ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ ਪਰ ਸਰਕਾਰਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ। ਸੋ ਉਨ੍ਹਾਂ ਵੱਲੋਂ ਐਡਮਿੰਟਨ ‘ਚ ਵਸਦੇ ਸਮੂਹ ਪੰਜਾਬੀਆਂ ਨੂੰ ਇਸ ਰੈਲੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।