ਐਡਮਿੰਟਨ (ਗੁਰਪ੍ਰੀਤ ਸਿੰਘ)-ਦਸ਼ਮੇਸ਼ ਪਿਤਾ ਸ਼੍ਰੀ ਗੂਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬਧੀ ਐਡਮਿੰਟਨ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ 2 ਦਿਨਾਂ ਆਤਮ ਰਸ ਕੀਰਤਨ ਦਰਬਾਰ 3 ਅਤੇ 4 ਜਨਵਰੀ ਨੂੰ ਸ਼ਾਮ 6 ਵਜੇ ਤੋਂ ਰਾਤ 8:30 ਵਜੇ ਤੱਕ ਕਰਵਾਏ ਜਾ ਰਹੇ ਹਨ। ਕੀਰਤਨ ਦਰਬਾਰ ਦੌਰਾਨ ਭਾਈ ਯਾਦਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਪ੍ਰੀਤ ਸਿੰਘ ਸ਼੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਬਲਜੀਤ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਹਰਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਾਲਿਆਂ ਦੇ ਰਾਗੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਨਿਹਾਲ ਕਰਨਗੇ। ਗੂਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।