ਵੈਨਕੂਵਰ ( ਜੋਗਿੰਦਰ ਸਿੰਘ ਸੁੰਨੜ)- ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਵੈਨਕੂਵਰ ਨਿਵਾਸੀ ਅਜੀਤ ਸਿੰਘ ਪਾਂਗਲੀ ਪ੍ਰਮਾਤਮਾ ਵਲੋਂ ਮਿਲੀ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਸਵਰਗ ਸਿਧਾਰ ਗਏ ਹਨ। ਉਹਨਾਂ ਦਾ ਪਿਛਲਾ ਪਿੰਡ ਜਗਤਪੁਰ ਜੱਟਾਂ ਨੇੜੇ ਫਗਵਾੜਾ ਸੀ। ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਫਾਈਵ ਰਿਵਰ ਫਿਊਨਰਲ ਹੋਮ ਡੈਲਟਾ ਵਿਖੇ 7 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਹੋਵੇਗਾ। ਉਪਰੰਤ ਭੋਗ ਤੇ ਅੰਤਿਮ ਅਰਦਾਸ ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਵੈਨਕੂਵਰ ਵਿਖੇ ਦੁਪਹਿਰ 12 ਵਜੇ ਹੋਵੇਗੀ। ਪਰਿਵਾਰ ਨਾਲ ਹਮਦਰਦੀ ਲਈ ਉਹਨਾਂ ਦੇ ਸਪੁੱਤਰ ਹਰਦੀਪ ਸਿੰਘ ਨਾਲ ਫੋਨ ਨੰਬਰ 604-715-9796 ਤੇ ਸੰਪਰਕ ਕੀਤਾ ਜਾ ਸਕਦਾ ਹੈ।