* ਮੁਕਾਬਲਿਆ ਵਿੱਚ 5 ਸਾਲ ਤੋਂ ਲੈ ਕੇ 60 ਸਾਲ ਦੀ ਉਮਰ ਤੱਕ ਦੇ ਪ੍ਰਤੀਯੋਗੀਆਂ ਨੇ ਭਾਗ ਲਿਆ *
ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ‘ਤੇ ਪ੍ਰਸਾਰ ਲਈ ਮੋਹਰਲੀ ਕਤਾਰ ਦੀ ਕਲਤੂਰਾ ਸਿੱਖ ਸੰਸਥਾ ਇਟਲੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਗੁਰਮਤਿ ਗਿਆਨ ਮੁਕਾਬਲਿਆਂ ਦੁਆਰਾ ਬੱਚਿਆਂ ਵਿੱਚ ਗੁਰਬਾਣੀ ਨਾਲ ਜੁੜਨ ਦੀ ਰੁਚੀ ਪੈਦਾ ਕਰ ਰਹੀ ਹੈ। ਇਸ ਸੰਸਥਾ ਵੱਲੋਂ ਪੋਹ ਮਹੀਨੇ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਅਤੇ ਦਸਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਵਿਖੇ ਪਹਿਲੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ। ਜਿਹਨਾਂ ਵਿੱਚ 5 ਸਾਲ ਤੋਂ ਲੈ ਕੇ 14 ਸਾਲ ਜਾ ਇਸ ਤੋਂ ਉਪੱਰ ਉਮਰ ਦੇ ਬੱਚਿਆਂ ਨੇ ਭਾਗ ਲਿਆ। ਇਸ ਵਾਰ ਵਿਲੱਖਣ ਗੱਲ ਇਹ ਰਹੀ ਕਿ ਗੁਰੂ ਸਾਹਿਬ ਜੀ ਦੀ ਕਿਰਪਾ ਅਤੇ ਥਾਪੜੇ ਸਦਕਾ 60 ਸਾਲ ਤੱਕ ਦੀਆਂ ਬੀਬੀਆਂ ਨੇ ਵੀ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਪ੍ਰਤੀਯੋਗਤਾ ਦਾ ਸਿਲੇਬਸ ਸੰਸਥਾ ਕਲਤੂਰਾ ਸਿੱਖ ਦੀ ਵੈੱਬਸਾਈਟ ਉਪੱਰ ਹੀ ਉਪਲੱਬਧ ਕਰਵਾਇਆਂ ਗਿਆ ਸੀ। ਇਹ ਮੁਕਾਬਲੇ ਚਾਰ ਵੱਖ-ਵੱਖ ਉਮਰ ਦੇ ਗਰੁੱਪਾਂ ਵਿੱਚ ਲਿਖਤੀ ਰੂਪ ਵਿੱਚ ਕਰਵਾਏ ਗਏ। ਜਿਨ੍ਹਾਂ ਦਾ ਸਮਾਂ 40 ਮਿੰਟ ਨਿਰਧਾਰਿਤ ਕੀਤਾ ਗਿਆ ਸੀ। ਵੱਡੀ ਗਿਣਤੀ ਵਿੱਚ ਇਹਨਾਂ ਮੁਕਾਬਿਲਆਂ ਵਿੱਚ ਬੱਚਿਆਂ ਨੇ ਹਿੱਸਾ ਲਿਆ। ਜਿਸ ਵਿੱਚ ਗਰੁੱਪ ਏ ‘ਚ 5 ਤੋਂ 8 ਸਾਲ ਦੇ ਬੱਚਿਆਂ ‘ਚ ਤਰਨਪ੍ਰੀਤ ਕੌਰ ਨੇ ਪਹਿਲਾਂ ਗੁਰਲੀਨ ਕੌਰ ਨੇ ਦੂਸਰਾ ਅਤੇ ਜਸਕੀਰਤ ਕੌਰ ਤੇ ਜੈਸਮੀਨ ਕੌਰ ਨੇ ਤੀਸਰਾ ਸਥਾਨ ਗਰੁੱਪ ਬੀ ਚ 8 ਤੋਂ 11 ਸਾਲ ਵਿੱਚ ਵਿਸਵਪ੍ਰਤਾਪ ਸਿੰਘ, ਹਰਮਨਜੋਤ ਸਿੰਘ, ਗੁਰਮਨ ਕੌਰ ਨੇ ਪਹਿਲਾਂ ਜਪਜੀਤ ਕੌਰ ਨੇ ਦੂਸਰਾ ਮਨਰਾਜ ਸਿੰਘ ਤੇ ਨਵਰਾਜ ਕੌਰ ਨੇ ਤੀਸਰਾ ਸਥਾਨ, ਗਰੁੱਪ ਸੀ 11 ਤੋਂ 14 ਸਾਲ ਚ ਸਹਿਜਪ੍ਰੀਤ ਸਿੰਘ ਤੇ ਨਵਜੌਤ ਕੌਰ ਨੇ ਪਹਿਲਾ ਗੁਰਜੰਟ ਸਿੰਘ ਨੇ ਦੂਸਰਾ ਖੁਸ਼ਲੀਨ ਕੌਰ ਨੇ ਤੀਸਰਾ ਸਥਾਨ ਗਰੁੱਪ ਡੀ ‘ਚ ਖੁਸ਼ਦੀਪ ਕੌਰ, ਪਵਨਦੀਪ ਕੌਰ, ਅਮਰਿੰਦਰਜੀਤ ਕੌਰ,ਅਵਨੀਤ ਕੌਰ, ਪ੍ਰਭਜੋਤ ਕੌਰ, ਪਰਮਿੰਦਰ ਕੌਰ,ਗੁਰਨੀਤ ਕੌਰ ਨੇ ਪਹਿਲਾ ਜੈਸਿਕਾ ਕੌਰ ਨੇ ਦੂਸਰਾ ਅਤੇ ਤਰਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਜੇਤੂ ਬੱਚਿਆਂ ਨੂੰ ਟਰਾਫੀਆਂ ਦੇਕੇ ਸਨਮਾਨਿਤ ਕੀਤਾ ਗਿਆ। ਭਾਗ ਲੈਣ ਵਾਲੇ ਸਾਰੇ ਹੀ ਬੱਚਿਆ ਨੂੰ ਵੀ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ‘ਚ ਬੱਚਿਆਂ ਨੂੰ ਪੰਜਾਬੀ ਪੜ੍ਹਾਉਣ ਵਾਲਿਆਂ ਅਧਿਆਪਕਾਂ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਦੇ ਆਗੂਆਂ ਨੇ ਕਿਹਾ ਕਿ ਇਲਾਕੇ ਦੇ ਸਿੱਖ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ ਅਤੇ ਸਾਰੇ ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਵੀ ਕੀਤਾ ਗਿਆ। ਇਸ ਤੋ ਪਹਿਲਾਂ ਸਵੇਰੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਜਿਸ ਵਿੱਚ ਕਥਾ-ਵਿਚਾਰ ਰਾਹੀਂ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਇਸ ਮੌਕੇ ਗੁਰੁ ਦਾ ਲੰਗਰ ਅਟੁੱਟ ਵਰਤਾਇਆ ਗਿਆ।