ਵੈਨਕੂਵਰ ( ਜੋਗਿੰਦਰ ਸਿੰਘ ਸੁੰਨੜ)- ਬੀਤੇ ਦਿਨੀਂ ਜਿਲਾ ਹੁਸ਼ਿਆਰਪੁਰ ਦੀਆਂ ਸੰਗਤਾਂ ਵਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਭਾਈ ਮੰਝ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਏ ਗਏ। ਭਾਈ ਮੰਝ ਜੀ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ 17 ਜਨਵਰੀ ਨੂੰ ਕਰਵਾਏ ਗਏ ਜਿਹਨਾਂ ਦੇ ਭੋਗ 19 ਜਨਵਰੀ ਨੂੰ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਪਾਏ ਗਏ। ਇਸ ਮੌਕੇ ਕੀਰਤਨ ਦਰਬਾਰ ਦੌਰਾਨ ਭਾਈ ਬਿਕਰਮ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਉਹਨਾਂ ਭਾਈ ਮੰਝ ਦਾ ਇਤਿਹਾਸ ਸੁਣਾਉਂਦਿਆਂ ਦੱਸਿਆ ਕਿ ਕਿਵੇਂ ਉਹ ਸਖੀ ਸਰਵਰ ਨੂੰ ਛੱਡਕੇ ਗੁਰੂ ਸਾਹਿਬ ਦੇ ਸਿੱਖ ਬਣੇ। ਅਖੰਡ ਪਾਠ ਦੀ ਸੇਵਾ ਦੌਰਾਨ ਇਲਾਕੇ ਦੀਆਂ ਸੰਗਤਾਂ ਵਲੋਂ ਤਿੰਨੇ ਦਿਨ ਹੀ ਲੰਗਰਾਂ ਦੀ ਸੇਵਾ ਕੀਤੀ ਗਈ। ਕੀਰਤਨ ਦਰਬਾਰ ਦੌਰਾਨ ਰਾਗੀ ਜਥਿਆਂ ਨੇ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ।