ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਕੁਸ਼ ਦੇਸਾਈ ਨੂੰ ਆਪਣਾ ਡਿਪਟੀ ਪ੍ਰੈਸ ਸਕੱਤਰ ਨਿਯੁਕਤ ਕੀਤਾ ਹੈ। ਇਹ ਐਲਾਨ ਵ੍ਹਾਈਟ ਹਾਊਸ ਨੇ ਕੀਤਾ ਹੈ।
ਦੇਸਾਈ ਪਹਿਲਾਂ ਆਇਓਵਾ ਸੂਬੇ ਵਿਚ ਰਿਪਬਲਿਕਨ ਪਾਰਟੀ ਲਈ 2024 ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਅਤੇ ਸੰਚਾਰ ਨਿਰਦੇਸ਼ਕ ਲਈ ਡਿਪਟੀ ਸੰਚਾਰ ਨਿਰਦੇਸ਼ਕ ਵਜੋਂ ਸੇਵਾ ਨਿਭਾਅ ਚੁੱਕੇ ਹਨ। ਦੇਸਾਈ ਰਿਪਬਲਿਕਨ ਨੈਸ਼ਨਲ ਕਮੇਟੀ ਵਿੱਚ ਡਿਪਟੀ ਬੈਟਲਗ੍ਰਾਊਂਡ ਸਟੇਟਸ ਅਤੇ ਪੈਨਸਿਲਵੇਨੀਆ ਸੰਚਾਰ ਨਿਰਦੇਸ਼ਕ ਵੀ ਸਨ। ਇਸ ਹੈਸੀਅਤ ਵਿੱਚ ਉਨ੍ਹਾਂ ਚੋਣਾਂ ਦੌਰਾਨ ਫਸਵੇਂ ਮੁਕਾਬਲੇ ਵਾਲੇ ਸੂਬਿਆਂ ਖਾਸਕਰ ਪੈਨਸਿਲਵੇਨੀਆ ਵਿੱਚ ਸੰਦੇਸ਼ ਲਈ ਅਤੇ ਬਿਰਤਾਂਤ ਸਿਰਜਣ ਵਿੱਚ ਮੁੱਖ ਭੂਮਿਕਾ ਨਿਭਾਈ।