Headlines

ਅਮਰੀਕਾ ਵਿਚ ਗੈਰ ਕਨੂੰਨੀ ਪ੍ਰਵਾਸੀਆਂ ਦੀ ਭਾਲ ਵਿਚ ਧਾਰਮਿਕ ਸਥਾਨਾਂ ਦੀ ਵੀ ਤਲਾਸ਼ੀ

ਨਿਊਯਾਰਕ ਤੇ ਨਿਊਜਰਸਦੀ ਦੇ ਗੁਰਦੁਆਰਿਆਂ ਵਿਚ ਪੁਲਿਸ ਦੇ ਜਾਣ ਤੇ ਸਿੱਖ ਭਾਈਚਾਰੇ ਵਿਚ ਰੋਸ-

ਨਿਊਯਾਰਕ ( ਦੇ ਪ੍ਰ ਬਿ)- ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਗੈਰ ਕਨੂੰਨੀ ਪ੍ਰਵਾਸੀਆਂ ਖਿਲਾਫ ਸਖਤ ਕਾਰਵਾਈ ਤਹਿਤ   ਗ੍ਰਹਿ ਮੰਤਰਾਲੇ ਦੇ ਸੁਰੱਖਿਆ ਅਧਿਕਾਰੀ  ਪ੍ਰਵਾਸੀਆਂ ਦੀ ਜਾਂਚ ‘ਚ ਲੱਗੇ ਹੋਏ ਹਨ। ਇਸੇ ਲੜੀ ਤਹਿਤ ਸੁਰੱਖਿਆ ਅਧਿਕਾਰੀਆਂ ਵਲੋਂ ਉਨ੍ਹਾਂ ਨਿਊਯਾਰਕ ਅਤੇ ਨਿਊਜਰਸੀ ਦੇ ਗੁਰਦੁਆਰਿਆਂ ਵਿਚ ਜਾਕੇ ਤਲਾਸ਼ੀ ਲਏ ਜਾਣ ਦੀ ਖਬਰ ਹੈ। ਸਿੱਖ ਜਥੇਬੰਦੀਆਂ ਨੇ ਅਜਿਹੀ ਕਾਰਵਾਈ ਨੂੰ ਉਨ੍ਹਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਦੱਸਿਆ ਹੈ।

ਡੋਨਾਲਡ ਟਰੰਪ ਦੇ ਸੰਯੁਕਤ ਰਾਜ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਦੇ ਕੁਝ ਘੰਟਿਆਂ ਦੇ ਅੰਦਰ ਕਾਰਜਕਾਰੀ ਗ੍ਰਹਿ ਦਫਤਰ ਦੇ ਸਕੱਤਰ ਬੈਂਜਾਮਿਨ ਹਫਮੈਨ ਨੇ ਇਹ ਨਿਰਦੇਸ਼ ਜਾਰੀ ਕੀਤਾ। ਇਸਨੇ ਸਾਬਕਾ ਰਾਸ਼ਟਰਪਤੀ ਜੋਅ ਬਿਡੇਨ ਦੇ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਅਤੇ ਬਾਰਡਰ ਗਸ਼ਤ ਲਾਗੂ ਕਰਨ ਵਾਲੀਆਂ ਕਾਰਵਾਈਆਂ ਲਈ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਰੱਦ ਕਰ ਦਿੱਤਾ ਜੋ ਸੰਵੇਦਨਸ਼ੀਲ ਖੇਤਰਾਂ ਵਿੱਚ ਜਾਂ ਨੇੜੇ ਕਾਨੂੰਨ ਲਾਗੂ ਕਰਨ ਵਿੱਚ ਰੁਕਾਵਟ ਪਾਉਂਦੇ ਹਨ। ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਗੁਰਦੁਆਰੇ ਅਤੇ ਚਰਚ ਵਰਗੇ ਧਾਰਮਿਕ ਸਥਾਨ ਸ਼ਾਮਲ ਹਨ।

ਗ੍ਰਹਿ ਵਿਭਾਗ ਦੇ ਬੁਲਾਰੇ ਨੇ ਕਿਹਾ, “ਇਹ ਕਾਰਵਾਈ ਸੀਬੀਪੀ ਅਤੇ ਆਈਸੀਈ ਅਧਿਕਾਰੀਆਂ ਨੂੰ ਸਾਡੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਕਾਤਲਾਂ ਅਤੇ ਬਲਾਤਕਾਰੀਆਂ ਸਮੇਤ ਅਪਰਾਧਿਕ ਰਿਕਾਰਡਲ ਵਾਲੇ ਪਰਵਾਸੀ ਲੋਕਾਂ ਨੂੰ ਫੜਨ ਲਈ ਸ਼ਕਤੀ ਪ੍ਰਦਾਨ ਕਰਦੀ ਹੈ, ਜੋ ਗੈਰ-ਕਾਨੂੰਨੀ ਢੰਗ ਨਾਲ ਸਾਡੇ ਦੇਸ਼ ਵਿੱਚ ਦਾਖਲ ਹੋਏ ਹਨ।” ਬੁਲਾਰੇ ਨੇ ਕਿਹਾ ਕਿ ਗ੍ਰਿਫਤਾਰੀ ਤੋਂ ਬਚਣ ਲਈ ਅਪਰਾਧੀ ਹੁਣ ਅਮਰੀਕਾ ਦੇ ਸਕੂਲਾਂ ਅਤੇ ਚਰਚਾਂ ਵਿਚ ਲੁਕ ਨਹੀਂ ਸਕਣਗੇ।

Leave a Reply

Your email address will not be published. Required fields are marked *