ਓਟਾਵਾ (ਬਲਜਿੰਦਰ ਸੇਖਾ )-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਵਾਅਦੇ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੈਨੇਡੀਅਨ ਵਸਤਾਂ ‘ਤੇ 25 ਪ੍ਰਤੀਸ਼ਤ ਟੈਰਿਫ ਨੂੰ ਰੋਕਣ ਲਈ ਸਹਿਮਤ ਹੋ ਗਏ ਹਨ।
ਇਸ ਤੋਂ ਪਹਿਲਾਂ ਟੈਰਿਫ ਮੰਗਲਵਾਰ ਤੋਂ ਲਾਗੂ ਹੋਣੇ ਸਨ, ਪਰ ਹੁਣ ਘੱਟੋ-ਘੱਟ 30 ਦਿਨਾਂ ਲਈ ਰੋਕ ਦਿੱਤੇ ਜਾਣਗੇ ਜਦੋਂ ਤੱਕ ਦੋਵੇਂ ਧਿਰਾਂ ਇੱਕ ਸਥਾਈ ਸੌਦੇ ਲਈ ਕੰਮ ਕਰ ਰਹੀਆਂ ਹਨ।
ਇਹ ਖ਼ਬਰ ਸੋਮਵਾਰ ਨੂੰ ਦੋਵਾਂ ਦੇਸ਼ਾਂ ਦੇ ਮੁਖੀਆਂ ਵਿਚਕਾਰ ਦੂਜੀ ਫ਼ੋਨ ਕਾਲ ਤੋਂ ਬਾਅਦ ਆਈ ਹੈ।
ਇਸ ਖ਼ਬਰ ਨਾਲ ਰਾਹਤ ਮਹਿਸੂਸ ਕਰਦਿਆਂ ਕੈਨੇਡੀਅਨ ਲੋਕਾਂ ਅਨੁਸਾਰ ਦੋਵਾਂ ਦੇਸ਼ਾਂ ਦੇ ਆਗੂ ਨਵਾਂ ਹੱਲ ਕੱਢ ਲੈਣਗੇ ।
ਅਮਰੀਕਾ ਵੱਲੋਂ ਕੈਨੇਡੀਅਨ ਵਸਤਾਂ ਤੇ ਟੈਰਿਫ ਉਪਰ 30 ਦਿਨਾਂ ਲਈ ਰੋਕ
