Headlines

ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਅਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਭਰਵਾਂ ਸਵਾਗਤ

* 2 ਦਸੰਬਰ ਨੂੰ ਲਏ ਗਏ ਫੈਸਲੇ ਲਾਗੂ ਕਰਨ ਅਤੇ 7 ਮੈਬਰੀ ਕਮੇਟੀ ਨੂੰ ਕੰਮ ਕਰਨ ਦੀ ਕੀਤੀ ਗਈ ਮੰਗ-
* ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਵਿਚ ਵਿਦੇਸੀ ਸਿੱਖਾਂ ਨੂੰ ਵੀ ਸ਼ਾਮਿਲ ਕਰਨ ਦੀ ਕੀਤੀ ਗਈ ਅਪੀਲ-

ਲੈਸਟਰ (ਇੰਗਲੈਂਡ),5 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਕੁਝ ਦਿਨਾਂ ਲਈ ਇੰਗਲੈਂਡ ਨਿੱਜੀ ਪਰਿਵਾਰਿਕ ਫੇਰੀ ਤੇ ਆਏ ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨਾਲ ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਅਤੇ ਵੱਖ ਵੱਖ ਗੁਰੂ ਘਰਾਂ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਵੈਸਨਫੀਲਡ ਦੇ ਪ੍ਰਧਾਨ ਭਾਈ ਦਿਆ ਸਿੰਘ ਦੇ ਗ੍ਰਹਿ ਵਿਖੇ ਵਿਸ਼ੇਸ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਚ ਸਿੱਖ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ ਇੰਗਲੈਂਡ ਦੇ ਸਿੱਖ ਆਗੂਆਂ ਨੇ 2 ਦਸੰਬਰ ਨੂੰ ਸਿੰਘ ਸਾਹਿਬਾਨ ਵੱਲੋਂ ਲਏ ਗਏ ਇਤਿਹਾਸਕ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕੀਤੀ ਕਿ 2 ਦਸੰਬਰ ਨੂੰ ਲਏ ਗਏ ਫੈਸਲੇ ਲਾਗੂ ਕਰਵਾ ਕੇ ਬਣਾਈ ਗਈ 7 ਮੈਬਰੀ ਕਮੇਟੀ ਨੂੰ ਕੰਮ ਕਰਨ ਦਿੱਤਾ ਜਾਵੇ। ਜਿਸ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਹਾਜ਼ਿਰ ਸਿੱਖ ਆਗੂਆਂ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ 2 ਦਸੰਬਰ ਨੂੰ ਲਏ ਗਏ ਫੈਸਲੇ ਇਨਬਿੰਨ ਲਾਗੂ ਕੀਤੇ ਜਾਣਗੇ, ਅਤੇ ਬਣਾਈਂ ਗਈ 7 ਮੈਬਰੀ ਕਮੇਟੀ ਬਿਨਾਂ ਕਿਸੇ ਦਖ਼ਲ ਦੇ ਆਪਣਾ ਕੰਮ ਕਰੇਗੀ।ਇਸ ਮੌਕੇ ਤੇ ਸਿੱਖ ਫੈਡਰੇਸ਼ਨ ਯੂ ਕੇ ਦੇ ਚੇਅਰਮੈਨ  ਭਾਈ ਅਮਰੀਕ ਸਿੰਘ ਗਿੱਲ ਅਤੇ ਤੀਰ ਗਰੁੱਪ ਦੇ ਸਪੋਕਸਪਰਸਨ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਲੈਸਟਰ ਦੇ ਸਾਬਕਾ ਪ੍ਰਧਾਨ ਸ ਰਾਜਮਨਵਿੰਦਰ ਸਿੰਘ ਰਾਜਾ ਕੰਗ ਨੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕਰਦਿਆਂ ਕਿਹਾ ਕਿ ਸ਼੍ਰੀ ਆਕਾਲ ਤਖਤ ਸਾਹਿਬ ਜੀ ਤੋਂ ਲਏ ਜਾਣ ਵਾਲੇ ਫੈਸਲਿਆਂ ਮੌਕੇ ਵਿਦੇਸੀ ਸਿੱਖਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣ ਦੀ ਕਿਰਪਾਲਤਾ ਕੀਤੀ ਜਾਵੇ। ਉਕਤ ਆਗੂਆਂ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਸ਼੍ਰੀ ਆਕਾਲ ਤਖਤ ਸਾਹਿਬ ਜੀ ਤੋਂ ਜ਼ੋ ਵੀ ਫੈਸਲਾ ਆਉਂਦਾ ਹੈ, ਇੰਗਲੈਂਡ ਦੀਆ ਸਿੰਘ ਸੰਗਤਾਂ ਉਸ ਫੈਸਲੇ ਨਾਲ ਚਟਾਨ ਵਾਂਗ ਖੜੀਆਂ ਹਨ। ਇਸ ਮੌਕੇ ਤੇ ਉਕਤ ਆਗੂਆਂ ਨੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਵਿਚ ਵਿਦੇਸੀ ਸਿੱਖਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ, ਜਿਸ ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਮੁਤਾਬਿਕ ਇਸ ਨੂੰ ਯਕੀਨੀ ਬਣਾਇਆ ਜਾਵੇਗਾ।ਇਸ ਮੌਕੇ ਤੇ ਉਕਤ ਆਗੂਆਂ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਸਿੱਖ ਫੈਡਰੇਸ਼ਨ ਯੂ ਕੇ ਦੇ ਅਮਰੀਕ ਸਿੰਘ ਗਿੱਲ, ਕੁਲਦੀਪ ਸਿੰਘ ਚਹੇੜੂ, ਸੁਖਵੀਰ ਸਿੰਘ ਬਾਸੀ ਬਾਰਕਿੰਗ,ਭਾਈ ਹਰਦੀਸ ਸਿੰਘ, ਪ੍ਰਮਜੀਤ ਸਿੰਘ ਢਾਡੀ, ਪਵਿੱਤਰ ਸਿੰਘ ਖਹਿਰਾ ਕੂਵੈਟਰੀ, ਰਘਬੀਰ ਸਿੰਘ ਬੀਰਾ, ਚਾਨਣ ਸਿੰਘ ਸਿੱਧੂ, ਭਾਈ ਦਵਿੰਦਰਜੀਤ ਸਿੰਘ,ਭਾਈ ਰਘਬੀਰ ਸਿੰਘ ਬਰਮਿੰਘਮ,ਭਾਈ ਰਘਬੀਰ ਸਿੰਘ ਮਾਲੜੀ ਨੌਟੀਗਮ, ਗੁਰਨਾਮ ਸਿੰਘ ਨਵਾਂ ਸ਼ਹਿਰ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਲੈਸਟਰ, ਸੁਖਜਿੰਦਰ ਸਿੰਘ ਵਾਇਸ ਪ੍ਰਧਾਨ, ਬਲਵਿੰਦਰ ਸਿੰਘ ਚਹੇੜੂ,ਆਗਿਆਕਾਰ ਸਿੰਘ ਵਡਾਲਾ, ਜਗਜੀਤ ਸਿੰਘ ਜੀਤਾ, ਰਘਬੀਰ ਸਿੰਘ ਆਵਾਜੇ ਕੌਮ, ਹਰਦਿਆਲ ਸਿੰਘ ਸੰਘੇੜਾ ਸਮੇਤ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਦੇ ਗੁਰੂ ਘਰਾਂ ਗੁਰਦੁਆਰਾ ਬਾਬਾ ਸੰਘ, ਬਾਰਕਿੰਗ ਗੁਰਦੁਆਰਾ ਸਾਹਿਬ, ਸਾਉਥਹਾਲ ਗੁਰਦੁਆਰਾ ਸਾਹਿਬ ਸਮੇਤ ਵੱਖ ਵੱਖ ਗੁਰੂ ਘਰਾਂ ਦੇ ਪ੍ਰਬੰਧਕ ਸ਼ਾਮਿਲ ਸਨ।

ਕੈਪਸਨ:-
ਇੰਗਲੈਂਡ ਫੇਰੀ ਤੇ ਆਏ ਸ੍ਰੀ ਆਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨਾਲ਼ ਮੀਟਿੰਗ ਉਪਰੰਤ ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਵੱਖ ਵੱਖ ਗੁਰੂ ਘਰਾਂ ਦੇ ਪ੍ਰਬੰਧਕ।
ਤਸਵੀਰ:- ਸੁਖਜਿੰਦਰ ਸਿੰਘ ਢੱਡੇ

Leave a Reply

Your email address will not be published. Required fields are marked *