Headlines

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਭਰਤੀ ਮੁਹਿੰਮ ਲਈ ਰੱਖੇ ਇਕੱਠ ਨੇ ਧਾਰਿਆ ਰੈਲੀ ਦਾ ਰੂਪ 

‘ਆਪ’ ਸਰਕਾਰ ਤੋਂ ਦੁਖੀ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣ ਲਈ ਉਤਾਵਲੇ -ਜੱਗੀ ਚੋਹਲਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,10 ਫਰਵਰੀ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਦੁਖੀ ਲੋਕ ਪੰਜਾਬ ਵਿੱਚ ਪਹਿਲਾਂ ਰਾਜ ਕਰ ਕੇ ਗਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਦੁਬਾਰਾ ਯਾਦ ਕਰ ਰਹੇ ਹਨ, ਕਿਉਂਕਿ ਅਕਾਲੀ ਸਰਕਾਰ ਵੇਲੇ ਜਿਹੜੀਆਂ ਸੁੱਖ ਸਹੂਲਤਾਂ ਦਾ ਅਨੰਦ ਲੋਕਾਂ ਨੇ ਮਾਣਿਆ ਹੈ,ਉਸਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਸਰਕਾਰ  ਪੰਜਾਬ ਵਿੱਚ ਜ਼ੀਰੋ ਸਾਬਤ ਹੋ ਰਹੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਜਾ ਰਹੀ ਨਵੀਂ ਭਰਤੀ ਮੁਹਿੰਮ ਤਹਿਤ ਇਲਾਕੇ ਭਰ ਵਿਚੋਂ ਸੈਂਕੜਿਆਂ ਦੀ ਤਾਦਾਦ ਵਿਚ ਇਕੱਠੇ ਹੋਏ ਅਕਾਲੀ ਵਰਕਰਾਂ ਦੇ ਮੈਂਬਰਸ਼ਿਪ ਫਾਰਮ ਭਰਦੇ ਹੋਏ ਕੀਤਾ।ਜਗਜੀਤ ਸਿੰਘ ਜੱਗੀ ਵਲੋਂ ਪਿੰਡ ਚੋਹਲਾ ਖੁਰਦ ਵਿਖੇ ਅਕਾਲੀ ਦਲ ਦੀ ਨਵੇਂ ਸਿਰਿਓ ਕੀਤੀ ਜਾ ਰਹੀ ਭਰਤੀ ਮੁਹਿੰਮ ਲਈ ਮੈਂਬਰਸ਼ਿਪ ਫਾਰਮ ਭਰਨ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।ਪਿੰਡ ਚੋਹਲਾ ਖੁਰਦ ਵਿਖੇ ਹੋਏ ਭਾਰੀ ਇਕੱਠ ਦੌਰਾਨ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਨਵੇਂ ਸਿਰਿਓਂ ਕੀਤੀ ਜਾ ਰਹੀ ਭਰਤੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਡੀ ਪੱਧਰ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੇ ਫਾਰਮ ਭਰੇ ਗਏ ਹਨ।ਜਗਜੀਤ ਸਿੰਘ ਜੱਗੀ ਚੋਹਲਾ ਨੇ ਕਿਹਾ ਕਿ ਸਮੁੱਚੇ ਪੰਜਾਬ ਸਮੇਤ ਜਿਸ ਤਰ੍ਹਾਂ ਜ਼ਿਲ੍ਹਾ ਤਰਨਤਾਰਨ ਵਿੱਚ ਭਰਤੀ ਮੁਹਿੰਮ ਦਾ ਕੰਮ ਪਿਛਲੇ ਕੁਝ ਦਿਨਾਂ ਤੋਂ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਜਿਸ ਤਰ੍ਹਾਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਵੱਲੋਂ ਭਾਰੀ ਉਤਸ਼ਾਹ ਨਾਲ ਭਰਤੀ ਮੁਹਿੰਮ ਦਾ ਹਿੱਸਾ ਬਣਿਆ ਜਾ ਰਿਹਾ ਹੈ।ਉਸ ਤੋਂ ਇਹ ਸਾਫ ਜ਼ਾਹਰ ਹੋ ਰਿਹਾ ਹੈ ਕਿ,ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਪੰਜਾਬ ਵਿੱਚ ਫਿਰ ਤੋਂ ਬਣਿਆ ਦੇਖਣਾ ਚਾਹੁੰਦੇ ਹਨ ਅਤੇ ਇਸ ਸਮੇਂ ਰਾਜ ਸੱਤਾ ਤੇ ਝੂਠੇ ਵਾਅਦੇ ਕਰਕੇ ਕਾਬਜ਼ ਹੋਈ ਆਮ ਆਦਮੀ ਪਾਰਟੀ ਤੋਂ ਦੂਰ ਕਿਨਾਰਾ ਕਰਨ ਲਈ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਉਹਨਾਂ ਕਿਹਾ ਕਿ ਅੱਜ ਦੁਬਾਰਾ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਯਾਦ ਕਰ ਰਹੇ ਹਨ ਅਤੇ ਦੁਬਾਰਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਲਈ ਰੀਡ ਦੀ ਹੱਡੀ ਦਾ ਕੰਮ ਕਰਦੇ ਹਨ ਅਤੇ ਅਕਾਲੀ ਦਲ ਪਾਰਟੀ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਬਹੁਤ ਦੁਖੀ ਹਨ ਅਤੇ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਵਿੱਚ ਵੇਖਣਾ ਚਾਹੁੰਦੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਛੱਤਰ ਸਿੰਘ ਪ੍ਰਧਾਨ ਆਈਟੀ ਵਿੰਗ ਪੰਜਾਬ,
ਗੁਰਦੀਪ ਸਿੰਘ ਚੱਕ ਕੋਰ ਕਮੇਟੀ ਮੈਂਬਰ
ਹਰਮੋਹਿਤ ਸਿੰਘ, ਸੁਖਦੇਵ ਸਿੰਘ ਸਰਪੰਚ ਗੁਜਰਪੁਰਾ,ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰਾ,ਜੋਬਨਦੀਪ ਸਿੰਘ ਸਰਪੰਚ ਲੁਹਾਰ,ਮਨਜੀਤ ਸਰਪੰਚ ਚੋਹਲਾ,ਹਰਦੀਪ ਸਿੰਘ ਛਾਪੜੀ ਸਾਹਿਬ,ਜਗਰੂਪ ਸਿੰਘ ਵੜਿੰਗ
ਜੋਬਨਦੀਪ ਸਿੰਘ ਸੰਗਤਪੁਰ,ਗੁਰਦੇਵ ਸਿੰਘ ਸੰਗਤਪੁਰ,ਨਰਿੰਦਰ ਸਿੰਘ ਘੜਕਾ ਸੋਨੂੰ ਮੈਂਬਰ ਗੁਜਰਪੁਰਾ,ਗੱਗੀ ਸੁਹਾਵਾ  ਨਵਜੇਤ ਸਿੰਘ ਚੋਹਲਾ,ਜਗਰੂਪ ਸਿੰਘ ਮਨਦੀਪ ਸਿੰਘ,ਰਾਜਦਵਿੰਦਰ ਸਿੰਘ ਸਤਪਾਲ ਸਿੰਘ,ਜਸਪ੍ਰੀਤ ਸਿੰਘ,ਗੁਰਭੇਜ ਸਿੰਘ ਮੈਂਬਰ ਆਦਿ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਅਤੇ ਪਿੰਡ ਵਾਸੀ ਹਾਜ਼ਰ ਸਨ।
ਫੋਟੋ ਕੈਪਸ਼ਨ: ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਮੁਹਿੰਮ ਤਹਿਤ ਮੈਂਬਰਸ਼ਿਪ ਫਾਰਮ ਭਰਨ ਲਈ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ।(ਫੋਟੋ: ਨਈਅਰ ਪੱਤਰਕਾਰ,ਚੋਹਲਾ ਸਾਹਿਬ)

Leave a Reply

Your email address will not be published. Required fields are marked *