ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥
ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥
ਸਰੀ ( ਦੇ ਪ੍ਰ ਬਿ)- ਪੰਜਾਬ ਭਵਨ ਸਰੀ ਦੇ ਮੁੱਖ ਸੰਚਾਲਕ ਸ੍ਰੀ ਸੁੱਖੀ ਬਾਠ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਸਰੀ ਦੇ ਪ੍ਰਤਿਭਾਸ਼ਾਲੀ ਅਤੇ ਮਿੱਠ ਬੋਲੜੇ ਚਿੱਤਰਕਾਰ ਸਰਦਾਰ ਜਰਨੈਲ ਸਿੰਘ (ਆਰਟਿਸਟ) ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ 10 ਫਰਵਰੀ, 2025 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦੀ ਯਾਦ ਵਿਚ ਪੰਜਾਬ ਭਵਨ, ਸਰੀ ਵਿਖੇ 14 ਫਰਵਰੀ ਦਿਨ ਸ਼ੁੱਕਰਵਾਰ, ਸ਼ਾਮ ਦੇ 5 ਵਜੇ ਇੱਕ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਪੁੱਜੇ ਵੱਖ ਵੱਖ ਸਾਹਿਤਕ, ਸਮਾਜਿਕ ਤੇ ਵਪਾਰਕ ਸੰਸਥਾਵਾਂ ਦੇ ਪ੍ਰਤੀਨਿਧਾਂ ਤੇ ਉਹਨਾਂ ਨੂੰ ਚਾਹੁਣ ਵਾਲਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ ਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।