ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ ਦੇ ਮੁੱਖ ਮੈਡੀਕਲ ਅਧਿਕਾਰੀ ਨੇ ਦੱਸਿਆ, ‘‘ਤਿੰਨ ਬੱਚਿਆਂ ਸਮੇਤ 18 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਦਸ ਹੋਰ ਜ਼ਖ਼ਮੀ ਹੋ ਗਏ।’’ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਇਸ ਤੋਂ ਪਹਿਲਾਂ 29 ਜਨਵਰੀ ਨੂੰ ਪ੍ਰਯਾਗਰਾਜ ਦੇ ਮਹਾਕੁੰਭ ਵਿਚ ਭੀੜ ਬੇਕਾਬੂ ਹੋਣ ਕਾਰਨ 30 ਜਣਿਆਂ ਦੀ ਮੌਤ ਹੋ ਗਈ ਸੀ।
ਭਗਦੜ ਦੀ ਘਟਨਾ ਰਾਤ 9 ਵਜੇ ਦੇ ਕਰੀਬ ਵਾਪਰੀ ਜਦੋਂ ਦੋ ਵਿਸ਼ੇਸ਼ ਰੇਲਗੱਡੀਆਂ ਦੇਰੀ ਨਾਲ ਚੱਲੀਆਂ ਅਤੇ ਪਲੇਟਫਾਰਮ ਨੰਬਰ 14, 15 ਅਤੇ 16 ’ਤੇ ਲੋਕਾਂ ਦੀ ਭਾਰੀ ਭੀੜ ਕਾਰਨ ਹਫੜਾ-ਦਫੜੀ ਮਚ ਗਈ।