ਸਰੀ- ਸਰੀ ਦੇ ਗਿੱਲ ਪਰਿਵਾਰ ਵਲੋਂ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਗਿਆ ਹੈ ਕਿ ਉਹਨਾਂ ਦੇ ਸਤਿਕਾਰਯੋਗ ਸ ਨਿਰੰਜਣ ਸਿੰਘ ਗਿੱਲ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ , ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਮਿਤੀ 22 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਰਿਵਰਸਾਈਡ ਫਿਊਨਰਲ ਹੋਮ 7410 ਹੌਪਕਾਟ ਰੋਡ ਡੈਲਟਾ ਵਿਖੇ ਕੀਤਾ ਜਾਵੇਗਾ। ਉਪਰੰਤ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਦੁਖ ਨਿਵਾਰਨ ਸਾਹਿਬ 152255-68 ਐਵਨਿਊ ਸਰੀ ਵਿਖੇ ਦੁਪਹਿਰ ਬਾਦ 1.30 ਵਜੇ ਹੋਵੇਗੀ। ਸ ਨਿਰੰਜਣ ਸਿੰਘ ਜਿਲਾ ਲੁਧਿਆਣਾ ਦੀ ਤਹਿਸੀਲ ਰਾਏਕੋਟ ਦੇ ਪਿੰਡ ਰਾਜਗੜ ਨਾਲ ਸਬੰਧਿਤ ਸਨ। ਪਰਿਵਾਰ ਵਲੋਂ ਰਿਸ਼ਤੇਦਾਰਾਂ ਤੇ ਸਨੇਹੀਆਂ ਨੂੰ ਮ੍ਰਿਤਕ ਦੇ ਅੰਤਿਮ ਸੰਸਕਾਰ ਤੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।