ਲੈਸਟਰ (ਇੰਗਲੈਂਡ),19 ਫਰਵਰੀ (ਸੁਖਜਿੰਦਰ ਸਿੰਘ ਢੱਡੇ)-ਪੰਜਾਬ ਸਰਕਾਰ ਦੇ ਐਨ.ਆਰ.ਆਈ.ਮਾਮਲਿਆਂ ਦੇ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਤੀਜੀ ਆਨਲਾਈਨ ਐਨ.ਆਰ.ਆਈ ਮਿਲਣੀ ਕੀਤੀ ਗਈ।ਇਸ ਆਨਲਾਈਨ ਮਿਲਣੀ ਦੌਰਾਨ ਵੱਖ ਵੱਖ ਦੇਸ਼ਾਂ ਇੰਗਲੈਂਡ, ਕੇਨੈਡਾ, ਅਮਰੀਕਾ, ਆਸਟ੍ਰੇਲੀਆ ਸਮੇਤ ਹੋਰ ਦੇਸ਼ਾਂ ਚ ਵੱਸੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ।ਇਸ ਮੌਕੇ ਤੇ ਵੱਖ ਵੱਖ ਐਨ.ਆਰ.ਆਈਜ ਵੱਲੋਂ ਆਨਲਾਈਨ ਮਿਲਣੀ ਰਾਹੀਂ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨਾਲ ਕੈਮਰੇ ਦੀ ਅੱਖ ਰਾਹੀਂ ਸਾਹਮਣੇ ਬੈਠ ਕੇ ਆਪਣੀਆਂ ਪੰਜਾਬ ਨਾਲ ਸੰਬੰਧਿਤ ਮੁਸ਼ਕਿਲਾਂ ਦੱਸੀਆਂ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬਹੁਤ ਹੀ ਨਿਮਰਤਾ ਅਤੇ ਵਧੀਆ ਤਰੀਕੇ ਨਾਲ ਸੁਣਿਆ ਗਿਆ, ਅਤੇ ਮੌਕੇ ਤੇ ਹਾਜ਼ਿਰ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਨੂੰ ਮੌਕੇ ਤੇ ਫੋਨ ਰਾਹੀਂ ਹਦਾਇਤਾਂ ਜਾਰੀ ਕਰਕੇ ਪ੍ਰਵਾਸੀ ਪੰਜਾਬੀਆਂ ਦੇ ਲਟਕੇ ਮਸਲੇ ਬਿਨਾਂ ਦੇਰੀ ਹੱਲ਼ ਕਲਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।ਇਸ ਮੌਕੇ ਤੇ ਸ ਧਾਲੀਵਾਲ ਨਾਲ ਵੰਖ ਵੰਖ ਮਹਿਕਮਿਆਂ ਦੇ ਅਧਿਕਾਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਸੁਨਣ ਲਈ ਆਰੰਭ ਕੀਤੀ ਗਈ ਇਸ ਆਨਲਾਈਨ ਐਨ.ਆਰ.ਆਈ ਮਿਲਣੀ ਦੀ ਵਿਦੇਸ਼ਾਂ ਵਿੱਚ ਵੱਸਦੇ ਪ੍ਰਵਾਸੀ ਪੰਜਾਬੀਆਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਇੰਗਲੈਂਡ ਵੱਸਦੇ ਕੁਝ ਪੰਜਾਬੀਆਂ ਨੇ ਦੱਸਿਆ ਕਿ ਕਈ ਸਾਲਾਂ ਤੋਂ ਲਟਕਦੇ ਆ ਰਹੇ ਉਨ੍ਹਾਂ ਦੇ ਮਸਲੇ ਹੁਣ ਬਿਨਾਂ ਦੇਰੀ ਪਹਿਲ ਦੇ ਆਧਾਰ ਤੇ ਹੱਲ ਹੋ ਰਹੇ ਹਨ, ਕਿਉਂਕਿ ਪਹਿਲਾਂ ਸਬੰਧਿਤ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਸਬੰਧਿਤ ਮੰਤਰੀਆਂ ਨਾਲ ਸੰਪਰਕ ਕਰਨਾ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਸੀ, ਪ੍ਰੰਤੂ ਹੁਣ ਇਕ ਹੀ ਪਲੇਟਫਾਰਮ ਤੇ ਵਿਦੇਸ਼ਾਂ ਚ ਬੈਠੇ ਪ੍ਰਵਾਸੀ ਪੰਜਾਬੀ ਆਨਲਾਈਨ ਸਬੰਧਿਤ ਮੰਤਰੀ ਅਤੇ ਸੰਬੰਧਿਤ ਅਧਿਕਾਰੀਆਂ ਤੱਕ ਆਪਣੇ ਮਸਲਿਆਂ ਸਬੰਧੀ ਆਵਾਜ਼ ਪਹੁੰਚਾ ਸਕਦੇ ਹਨ।
ਕੈਬਨਿਟ ਮੰਤਰੀ ਧਾਲੀਵਾਲ ਨੇ ਆਨਲਾਈਨ ਐਨ.ਆਰ.ਆਈ ਮਿਲਣੀ ਰਾਹੀਂ ਸੁਣੀਆਂ ਮੁਸ਼ਕਲਾਂ

*ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਬਿਨਾਂ ਦੇਰੀ ਹੱਲ਼ ਕਰਨ ਦੇ ਦਿੱਤੇ ਨਿਰਦੇਸ਼ –
ਕੈਪਸਨ:-
ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ