ਇਸ ਤੋਂ ਇਲਾਵਾ ਇਸ ਮੀਟਿੰਗ ਦੌਰਾਨ ਪਾਰਟੀ ਦੀ ਨਵੀਂ ਭਰਤੀ ਨੂੰ ਲੈ ਕੇ ਸਮੀਖਿਆ ਕੀਤੀ ਗਈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਪੂਰੀ ਤਿਆਰੀ ਕਰਨ ਨਾਲ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ।
ਗ਼ੌਰਤਲਬ ਹੈ ਕਿ ਹਾਲੇ ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਦੀ ਤਰੀਕ ਨਹੀਂ ਐਲਾਨੀ ਹੈ, ਪਰ ਅਕਾਲੀ ਦਲ ਨੇ ਆਪਣੀ ਸਥਾਨਕ ਲੀਡਰਸ਼ਿਪ ਨੂੰ ਰਣਨੀਤੀ ਤਿਆਰ ਕਰਨ ਲਈ ਆਖ ਦਿੱਤਾ ਹੈ।
ਡਾ. ਚੀਮਾ ਨੇ ਕਿਹਾ ਕਿ ਜ਼ਿਮਨੀ ਚੋਣ ਲਈ ਪਾਰਟੀ ਬਕਾਇਦਾ ਆਗੂਆਂ ਦੀ ਡਿਊਟੀ ਲਗਾਏਗੀ। ਉਨ੍ਹਾਂ ਦੱਸਿਆ ਕਿ ਮਈ ਮਹੀਨੇ ਵਿੱਚ ਹੋਣ ਵਾਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵੀ ਪਾਰਟੀ ਮਜ਼ਬੂਤੀ ਨਾਲ ਲੜੇਗੀ।