Headlines

ਟਰੰਪ ਵਲੋਂ ਕੈਨੇਡਾ ਤੇ ਮੈਕਸੀਕੋ ਖਿਲਾਫ ਟੈਰਿਫ ਲਾਗੂ ਕਰਨ ਦਾ ਐਲਾਨ

ਵਾਸ਼ਿੰਗਟਨ-ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਮੈਕਸੀਕੋ ਤੇ ਕੈਨੇਡਾ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਟੈਕਸ  ਮੰਗਲਵਾਰ ਤੋਂ ਲਾਗੂ ਹੋ ਜਾਵੇਗਾ। ਟਰੰਪ ਦੀ ਇਸ ਪੇਸ਼ਕਦਮੀ ਨਾਲ ਉੱਤਰੀ ਅਮਰੀਕਾ ਵਿਚ ਵਪਾਰਕ ਜੰਗ ਦਾ ਖ਼ਦਸ਼ਾ ਬਣ ਗਿਆ ਹੈ ਜਿਸ ਨਾਲ ਮਹਿੰਗਾਈ ਵਧਣ ਤੇ ਵਿਕਾਸ ਵਿਚ ਅੜਿੱਕੇ ਪੈਦਾ ਹੋਣ ਦੇ ਸੰਕੇਤ ਪਹਿਲਾਂ ਹੀ ਮਿਲ ਚੁੱਕੇ ਹਨ।