ਚੰਡੀਗੜ੍ਹ, 5 ਮਾਰਚ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅੰਨਦਾਤਾ ਆਪਣੇ ਹੱਕਾਂ ਲਈ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਆ ਰਿਹਾ ਸੀ ਪਰ ‘ਆਪ’ ਸਰਕਾਰ ਨੇ ਦਿੱਲੀ ਦੀ ਕੇਂਦਰ ਸਰਕਾਰ ਵਾਂਗ ਕਿਸਾਨਾਂ ਨੂੰ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਇਹ ਚਾਲਾਂ ਕਿਸਾਨਾਂ ਨੂੰ ਚੁੱਪ ਨਹੀਂ ਕਰਵਾ ਸਕਦੀਆਂ। ਸ੍ਰੀ ਵੜਿੰਗ ਨੇ ਪੰਜਾਬ ਸਰਕਾਰ ਨੂੰ ਕਿਸਾਨੀ ਸੰਕਟ ਦੇ ਹੱਲ ਲਈ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਕਾਰ ਇੱਕ ਪੁਲ ਵਜੋਂ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਭਾਵੇਂ ਕਿਸਾਨਾਂ ਤੋਂ ਮੂੰਹ ਮੋੜ ਲਿਆ ਹੋਵੇ ਪਰ ਕਾਂਗਰਸ ਕਿਸਾਨਾਂ ਨਾਲ ਖੜ੍ਹੀ ਰਹੇਗੀ।