ਚੱਪੇ-ਚੱਪੇ ‘ਤੇ ਪੁਲਿਸ ਫੋਰਸ, ਲੇਡੀ ਪੁਲਿਸ , ਚਿੱਟ ਕੱਪੜੀਆ ਪੁਲਿਸ, ਸੀਆਈਡੀ, ਇੰਟੈਲੀਜਂਟ ਬਿਊਰੋ ਵੱਲੋਂ ਸਾਰੀ ਸਥਿਤੀ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੋਵੇਂ ਰਸਤਿਆਂ ਤੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਹੈ ਜੋ ਹਰ ਸਥਿਤੀ ‘ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ। ਪਰ ਇਸ ਦੇ ਬਾਵਜੂਦ ਸੰਗਤ ਦੀ ਆਮਦ ਲਗਾਤਾਰ ਵਧ ਰਹੀ ਹੈ।
ਸ੍ਰੀ ਅਨੰਦਪੁਰ ਸਾਹਿਬ: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ- ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਉਪਰੰਤ ਨਿਹੰਗ ਸਿੰਘ ਜਥੇਬੰਦੀਆ ਵੱਲੋਂ ਵਿਰੋਧ ਕਰਨ ਦੀਆਂ ਆ ਰਹੀਆਂ ਖਬਰਾਂ ਤੋਂ ਬਾਅਦ ਤਖਤ ਸ੍ਰੀ ਕੇਸਗੜ ਸਾਹਿਬ ਦੇ ਸਮੁੱਚੇ ਕੰਪਲੈਕਸ ਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ ਗਿਆ। ਚੱਪੇ-ਚੱਪੇ ‘ਤੇ ਪੁਲਿਸ ਫੋਰਸ, ਲੇਡੀ ਪੁਲਿਸ , ਚਿੱਟ ਕੱਪੜੀਆ ਪੁਲਿਸ, ਸੀਆਈਡੀ, ਇੰਟੈਲੀਜਂਟ ਬਿਊਰੋ ਵੱਲੋਂ ਸਾਰੀ ਸਥਿਤੀ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੋਵੇਂ ਰਸਤਿਆਂ ਤੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਹੈ ਜੋ ਹਰ ਸਥਿਤੀ ‘ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ। ਪਰ ਇਸ ਦੇ ਬਾਵਜੂਦ ਸੰਗਤ ਦੀ ਆਮਦ ਲਗਾਤਾਰ ਵਧ ਰਹੀ ਹੈ। ਸੰਗਤ ਲਾਈਨਾਂ ਵਿੱਚ ਖੜੇ ਹੋ ਕੇ ਆਪਣੀ ਵਾਰੀ ਦੀ ਉਡੀਕ ਕਰ ਰਹੀਆਂ ਹਨ ਸੰਗਤ ਦੀ ਸ਼ਰਧਾ ਵਿੱਚ ਕਿਤੇ ਵੀ ਕੋਈ ਕਮੀ ਨਜ਼ਰ ਨਹੀਂ ਆ ਰਹੀ। ਸੰਗਤ ਉਤਸ਼ਾਹ ਦੇ ਨਾਲ ਹੋਲੇ ਮਹੱਲੇ ਦੇ ਪਾਵਨ ਤਿਉਹਾਰ ਨੂੰ ਮਨਾਉਣ ਦੇ ਲਈ ਇਕੱਠੀ ਹੋ ਰਹੀ ਹੈ।