ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਤਿੰਨੇ ਸਿੱਖ ਸੰਸਥਾਵਾਂ ਨੂੰ ਇਕ ਥਾਂ ‘ਤੇ ਮਿਲ ਬੈਠ ਕੇ ਵਿਚਾਰ ਕਰਕੇ ਮੌਜੂਦਾ ਮਸਲੇ ਦਾ ਕੋਈ ਸਾਰਥਿਕ ਹੱਲ ਕੱਢਣ ਲਈ ਅਪੀਲ ਕੀਤੀ ਹੈ।
ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਤਿੰਨੇ ਸਿੱਖ ਸੰਸਥਾਵਾਂ ਨੂੰ ਇਕ ਥਾਂ ‘ਤੇ ਮਿਲ ਬੈਠ ਕੇ ਵਿਚਾਰ ਕਰਕੇ ਮੌਜੂਦਾ ਮਸਲੇ ਦਾ ਕੋਈ ਸਾਰਥਿਕ ਹੱਲ ਕੱਢਣ ਲਈ ਅਪੀਲ ਕੀਤੀ ਹੈ।
ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕਰਕੇ ਤਿੰਨ ਸੰਸਥਾਵਾਂ ਨੂੰ ਇੱਕਜੁੱਟ ਹੋ ਕੇ ਇਕੱਠੇ ਹੋ ਕੇ ਚੱਲਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣੀ ਸਿਆਸੀ ਪਾਰਟੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਲੈ ਕੇ ਵੱਡੇ ਫੈਸਲੇ ਸੁਣਾ ਰਹੀ ਹੈ, ਇਸ ਨੂੰ ਲੈ ਕੇ ਵੀ ਉਨ੍ਹਾਂ ਨੂੰ ਜਰੂਰ ਚਿੰਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਵੀ ਅਸਤੀਫਾ ਦਿੱਤਾ ਗਿਆ ਹੈ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਵੀ ਅਸਤੀਫਾ ਦਿੱਤਾ ਗਿਆ ਹੈ ਅਤੇ ਜਥੇਦਾਰਾਂ ਨੂੰ ਵੀ ਲਾਂਭੇ ਕੀਤਾ ਗਿਆ ਹੈ। ਇਹ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ। ਸਾਨੂੰ ਸਾਰਿਆਂ ਨੂੰ ਮਿਲਕੇ ਇੱਕਜੁੱਟ ਹੋ ਕੇ ਇਸ ‘ਤੇ ਵਿਚਾਰ ਕਕੇਰ ਕੋਈ ਨਾ ਕੋਈ ਸਾਰਥਕ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਕੌਮ ਵਿਚ ਪਈ ਦੁਵਿਧਾ ਨੂੰ ਦੂਰ ਕੀਤਾ ਜਾ ਸਕੇ।