ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਮਾਮਲੇ ’ਤੇ ਸਦਨ ’ਚ ਹੰਗਾਮੇ ਦੇ ਆਸਾਰ, ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ ਪਹੁੰਚੇ
ਚੰਡੀਗੜ੍ਹ, 25 ਮਾਰਚ-ਪੰਜਾਬ ਵਿਧਾਨ ਸਭਾ ਤੇ ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿਚ ਅੱਜ ਵਿੱਤੀ ਬਿਜ਼ਨਸ ਤੋਂ ਬਾਅਦ ਮੈਂਬਰਾਂ ਵੱਲੋ ਮਤੇ ਪੇਸ਼ ਕੀਤੇ ਜਾਣਗੇ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ’ਤੇ ਸਦਨ ਵਿਚ ਹੰਗਾਮਾ ਹੋਣ ਦੇ ਆਸਾਰ ਹਨ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਤੇ ਸਪੀਕਰ ਹਰਵਿੰਦਰ ਕਲਿਆਣ ਵਿਸ਼ੇਸ਼ ਤੌਰ ’ਤੇ ਪਹੁੰਚੇ ਹਨ। ਦੋਵੇਂ ਸਪੀਕਰ ਗੈਲਰੀ ਵਿੱਚ ਮੌਜੂਦ ਰਹੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।