Headlines

ਰਣਦੀਪ ਸਿੰਘ ਆਹਲੂਵਾਲੀਆ ਨੂੰ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ

ਚੰਡੀਗੜ੍ਹ, 25 ਮਾਰਚ ( ਦੇ ਪ੍ਰ  ਬਿ) – ਪੰਜਾਬ ਲੋਕ ਸੰਪਰਕ ਵਿਭਾਗ  ਦੇ ਜਾਇੰਟ ਡਾਇਰੈਕਟਰ ਸ ਰਣਦੀਪ ਸਿੰਘ ਆਹਲੂਵਾਲੀਆ ਨੂੰ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਮਿਲੀ ਹੈ। ਉਹਨਾਂ ਨੇ ਤਰੱਕੀ ਮਿਲਣ ਉਪਰੰਤ ਅੱਜ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਸ. ਆਹਲੂਵਾਲੀਆ, ਜੋ ਪੀ.ਪੀ.ਐਸ.ਸੀ. ਰਾਹੀਂ ਚੁਣ ਕੇ ਆਏ 1999 ਬੈਚ ਦੇ ਸੂਚਨਾ ਅਤੇ ਲੋਕ ਸੰਪਰਕ ਅਫਸਰ ਹਨ, ਮੌਜੂਦਾ ਸਮੇਂ ਵਿੱਚ ਵਿਭਾਗ ਦੇ ਸੀਨੀਅਰ ਮੋਸਟ ਜੁਅਇੰਟ ਡਾਇਰੈਕਟਰ ਵਜੋਂ ਕੰਮ ਕਰ ਰਹੇ ਸਨ।
ਮਾਨਸਾ ਸ਼ਹਿਰ ਦੇ ਜੰਮਪਲ ਸ. ਆਹਲੂਵਾਲੀਆ ਪਿਛਲੇ 26 ਸਾਲਾਂ ਤੋਂ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਹਨ।  ਉਸ ਤੋਂ ਪਹਿਲਾਂ ਉਹ ਤਕਰੀਬਨ ਸਾਢੇ ਪੰਜ ਸਾਲ ਰੋਜ਼ਾਨਾ ਅਜੀਤ ਜਲੰਧਰ ਵਿੱਚ ਉਪ ਸੰਪਾਦਕ ਵਜੋਂ ਕੰਮ ਕਰ ਚੁੱਕੇ ਹਨ। ਕਾਮਰਸ ਵਿੱਚ ਗਰੈਜੂਏਸ਼ਨ ਕਰਨ ਉਪਰੰਤ ਉਨ੍ਹਾਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਐਲ.ਐਲ.ਬੀ ਅਤੇ ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਵਿਚ ਮਾਸਟਰ ਡਿਗਰੀ ਹਾਸਲ ਕੀਤੀ ਹੈ। ਉਨ੍ਹਾਂ ਆਪਣੇ ਸਮੁੱਚੇ ਕਾਰਜਕਾਲ ਦੌਰਾਨ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਦੇ ਹੋਏ ਚੰਗਾ ਨਾਮਣਾ ਖੱਟਿਆ ਹੈ। ਉਹ ਪੰਜਾਬੀ ਸਾਹਿਤ ਦੇ ਖੇਤਰ ਵਿੱਚ ਆਪਣੀਆਂ ਸਮਾਜਿਕ ਸਰੋਕਾਰਾਂ ਨੂੰ ਸਮਰਪਿਤ ਕਵਿਤਾਵਾਂ ਨਾਲ ਵੀ ਵੱਖਰੀ ਪਹਿਚਾਣ ਰੱਖਦੇ ਹਨ।

Leave a Reply

Your email address will not be published. Required fields are marked *