ਅੰਮ੍ਰਿਤਸਰ( ਦੇ ਪ੍ਰ ਬਿ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਉਘੇ ਵਿਦਵਾਨ ਤੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ: ਆਤਮ ਸਿੰਘ ਰੰਧਾਵਾ ਨੂੰ ਇਤਿਹਾਸਕ ਖ਼ਾਲਸਾ ਕਾਲਜ ਦਾ ਨਵਾਂ ਪ੍ਰਿੰਸੀਪਲ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਹੋਰ ਅਹੁਦੇਦਾਰਾਂ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ।
ਪੰਜਾਬੀ ਵਿੱਚ ਡਾਕਟਰੇਟ ਅਤੇ ਮਾਸਟਰ ਡਿਗਰੀ ਹਾਸਲ ਡਾ ਰੰਧਾਵਾ ਕੋਲ ਅਧਿਆਪਨ ਖੇਤਰ ਵਿੱਚ 25 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਖਾਲਸਾ ਕਾਲਜ ਵਿੱਚ ਪੰਜਾਬੀ ਅਧਿਐਨ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਅਤੇ ਮੁਖੀ ਵਜੋਂ ਕੰਮ ਕਰ ਰਹੇ ਹਨ। ਉਸ 200 ਤੋਂ ਵੱਧ ਪ੍ਰਕਾਸ਼ਨਾਂ ਅਤੇ ਖੋਜ ਪੱਤਰਾਂ ਦੇ ਲੇਖਕ ਹਨ । ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧਿਕਾਰੀਆਂ ਨੇ ਕਿਹਾ ਕਿ ਉਸ ਨੂੰ ਨਿਰਧਾਰਿਤ ਨਿਯਮਾਂ ਅਨੁਸਾਰ ਸਖ਼ਤ ਇੰਟਰਵਿਊ ਪ੍ਰਕਿਰਿਆ ਤੋਂ ਬਾਅਦ ਇਸ ਅਹੁਦੇ ਲਈ ਚੁਣਿਆ ਗਿਆ ਹੈ। ਡਾ ਆਤਮ ਰੰਧਾਵਾ ਨੇ ਇਤਿਹਾਸਕ ਕਾਲਜ ਦੇ ਪ੍ਰਿੰਸੀਪਲ ਵਜੋਂ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਛੀਨਾ ਸਮੇਤ ਕੇਸੀਜੀਸੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦਾ ਵਾਅਦਾ ਕੀਤਾ ਹੈ।