ਟੈਕਸ ਆਰਜ਼ੀ ਹਨ ਜੋ ਦੋ ਅਪਰੈਲ ਤੋਂ ਲਾਗੂ ਹੋਣਗੇ: ਟਰੰਪ
ਨਿਊਯਾਰਕ, 1 ਅਪਰੈਲ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਹੋਰ ਦੇਸ਼ਾਂ ਵੱਲੋਂ ਅਮਰੀਕੀ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਏ ਜਾਂਦੇ ਹਨ ਜਿਸ ਕਾਰਨ ਅਮਰੀਕਾ ਵਲੋਂ ਇਨ੍ਹਾਂ ਦੇਸ਼ਾਂ ਵਿਚ ਬਰਾਮਦ ਕਰਨਾ ਲਗਪਗ ਅਸੰਭਵ ਹੋ ਜਾਂਦਾ ਹੈ ਜਿਸ ਕਰ ਕੇ ਅਮਰੀਕਾ ਵਲੋਂ ਵੀ ਭਾਰਤ ਦੇ ਖੇਤੀਬਾੜੀ ਉਤਪਾਦਾਂ ’ਤੇ ਸੌ ਫੀਸਦੀ ਟੈਕਸ ਲਾਇਆ ਜਾਵੇਗਾ ਜੋ ਦੋ ਅਪਰੈਲ ਤੋਂ ਲਾਗੂ ਹੋ ਜਾਵੇਗਾ,ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਟੈਕਸ ਆਰਜ਼ੀ ਤੌਰ ’ਤੇ ਲਾਏ ਗਏ ਹਨ। ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਭਾਰਤ ਵਲੋਂ ਲਾਏ ਜਾਂਦੇ ਟੈਕਸਾਂ ਦੇ ਇਵਜ਼ ਵਿਚ ਦੋ ਅਪਰੈਲ ਤੋਂ ਖੇਤੀਬਾੜੀ ਉਤਪਾਦਾਂ ’ਤੇ ਅਜਿਹਾ ਸੌ ਫੀਸਦੀ ਟੈਕਸ ਲਾਉਣ ਦੀ ਯੋਜਨਾ ਬਣਾ ਰਹੇ ਹਨ ਤਾਂ ਕਿ ਅਮਰੀਕੀ ਵਸਤਾਂ ਦੀ ਬਰਾਮਦ ਨੂੰ ਮਾਰਕੀਟ ਵਿਚ ਟਿਕੇ ਰਹਿਣ ਲਈ ਯਕੀਨੀ ਬਣਾਇਆ ਜਾ ਸਕੇ।