Headlines

ਡਾ. ਚੀਮਾ ਵਲੋਂ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 2 ਅਪ੍ਰੈਲ: -ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਾਬਕਾ ਐਮ ਪੀ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਦੇ ਧਰਮ ਪਤਨੀ ਸ੍ਰੀਮਤੀ ਰੇਸ਼ਮ ਕੌਰ ਦੇ ਅਚਨਚੇਤ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਇਥੇ ਜਾਰੀ ਇਕ ਸ਼ੋਕ ਸੰਦੇਸ਼ ਵਿਚ ਡਾ. ਚੀਮਾ ਨੇ ਕਿਹਾ ਕਿ ਸ੍ਰੀਮਤੀ ਰੇਸ਼ਮ ਕੌਰ ਦਾ ਅਚਨਚੇਤ ਸਦੀਵੀਂ ਵਿਛੋੜਾ ਪਰਿਵਾਰ ਦੇ ਨਾਲ-ਨਾਲ ਸਮਾਜ ਵਾਸਤੇ ਬਹੁਤ ਵੱਡਾ ਘਾਟਾ ਹੈ। ਉਹਨਾਂ ਕਿਹਾ ਕਿ ਸ੍ਰੀਮਤੀ ਰੇਸ਼ਮ ਕੌਰ ਨੇ ਸ੍ਰੀ ਹੰਸ ਰਾਜ ਹੰਸ ਦੇ ਉਭਾਰ ਵਿਚ ਬਹੁਤ ਵੱਡੀ ਭੂਮਿਕਾ ਅਦਾ ਕੀਤੀ। ਉਹਨਾਂ ਕਿਹਾ  ਕਿ ਉਹ ਇਕ ਧਾਰਮਿਕ ਸ਼ਖਸੀਅਤ ਸਨ ਜਿਹਨਾਂ ਨੇ ਪਰਿਵਾਰ ਦੇ ਹਰ ਚੰਗੇ ਮਾੜੇ ਵਕਤ ਵਿਚ ਡੱਟ ਕੇ ਪਰਿਵਾਰ ਦਾ ਸਾਥ ਦਿੱਤਾ।
ਉਹਨਾਂ ਕਿਹਾ ਕਿ ਉਹ ਅਕਾਲ ਪੁਰਖ਼ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।