ਓਟਾਵਾ (ਬਲਜਿੰਦਰ ਸੇਖਾ)- ਕੈਨੇਡਾ ਦੀ ਪਾਰਲੀਮੈਂਟ ਓਟਵਾ ਦੇ ਈ-ਬਲਾਕ ਵਿਚ ਸ਼ਨਿੱਚਰਵਾਰ ਦੁਪਹਿਰੇ ਇਕ ਹਥਿਆਰਬੰਦ ਮਸ਼ਕੂਕ ਦਾਖ਼ਲ ਹੋ ਗਿਆ। ਕੈਨੇਡਾ ਪੁਲੀਸ ਨੇ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਮੁਲਜ਼ਮ ਨੂੰ ਕਾਬੂ ਕਰ ਲਿਆ। ਉਂਝ ਇਸ ਦੌਰਾਨ ਕਿਸੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਤੇ ਪੁਲੀਸ ਨੇ ਇਸ ਪੂਰੀ ਘਟਨਾ ਬਾਰੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਸੱਦ ਵਿਸਥਾਰਤ ਜਾਣਕਾਰੀ ਦਿੱਤੀ ।ਹੁਣ ਹੋਰ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ ।