ਵਿੰਨੀਪੈਗ ( ਸ਼ਰਮਾ)- ਬੀਤੇ ਦਿਨ ਖਾਲਸਾ ਸਾਜਨਾ ਦਿਵਸ ਅਤੇ ਸਿੱਖ ਹੈਰੀਟੇਜ ਮੰਥ ਨੂੰ ਸਮਰਪਿਤ ਸਿਟੀ ਹਾਲ ਵਿੰਨੀਪੈਗ ਵਿਖੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਨਿਸ਼ਾਨ ਸਾਹਿਬ ਝੁਲਾਏ ਗਏ। ਸਿਟੀ ਕੌਂਸਲਰ ਤੇ ਸਪੀਕਰ ਦੇਵੀ ਸ਼ਰਮਾ ਨੇ ਮੰਚ ਤੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਝੂਲਤੇ ਨਿਸ਼ਾਨ ਰਹੇ ਪੰਥ ਮਹਾਰਾਜ ਦੇ ਨਾਅਰੇ ਗੂੰਜਾਏ ਤੇ ਸਰਬੱਤ ਦੀ ਭਲੇ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਵਿੰਨੀਪੈਗ ਸਿਟੀ ਵਲੋਂ ਹਰ ਸਾਲ ਵਿਸਾਖੀ ਦੇ ਮੌਕੇ ਸਿਟੀ ਹਾਲ ਵਿਖੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਜਾਂਦੇ ਹਨ।