Headlines

ਗੁ: ਲੱਖੀ ਜੰਗਲ ਸਾਹਿਬ ਵਿਖੇ ਦੀਵਾਨ ਹਾਲ ਦੀ ਕਾਰ ਸੇਵਾ ਟੱਪ ਲਾ ਕੇ ਅਰੰਭ:-ਬਾਬਾ ਬਲਬੀਰ ਸਿੰਘ 96 ਕਰੋੜੀ

ਸੇਵਾ ਬਾਬਾ ਬਚਨ ਸਿੰਘ ਕਾਰ ਸੇਵਾ ਵਾਲੇ ਕਰਨਗੇ-

ਬਠਿੰਡਾ:- 11 ਅਪ੍ਰੈਲ- ਸਿੱਖ ਧਰਮ ਦੇ ਚਾਰ ਗੁਰੂ ਸਾਹਿਬਾਨਾਂ ਦੀ ਚਰਨਛੋਹ ਇਤਿਹਾਸਕ ਅਸਥਾਨ ਗੁਰਦੁਆਰਾ ਲੱਖੀ ਜੰਗਲ ਸਾਹਿਬ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਕਾਰ ਸੇਵਾ ਸੰਸਥਾ ਦਿਲੀ ਵਾਲਿਆਂ ਦੇ ਮੁਖੀ ਬਾਬਾ ਬਚਨ ਸਿੰਘ, ਭਾਈ ਮਹਿੰਦਰ ਸਿੰਘ ਨੂੰ ਦੀਵਾਨ ਹਾਲ ਬਨਾਉਣ ਦੀ ਸੇਵਾ ਸੌਂਪੀ ਗਈ ਹੈ।

ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ਬਾਰੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆ ਕਿਹਾ ਕਿ ਅੱਜ ਗੁਰਦੁਆਰਾ ਸਾਹਿਬ ਦਰਬਾਰ ਹਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅਰਦਾਸ ਕਰਨ ਉਪਰੰਤ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਅਤੇ ਹੋਰ ਪੁਜੀਆਂ ਸਨਮਾਨਤ ਧਾਰਮਿਕ ਸਖ਼ਸ਼ੀਅਤਾਂ ਨੇ ਟੱਪ ਲਗਾ ਕੇ ਖਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਰਸਮੀ ਤੌਰ ਤੇ ਕਾਰ ਸੇਵਾ ਦਾ ਅਰੰਭ ਕਰ ਦਿਤਾ ਹੈ। ਇਸ ਸਮੇਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਆਸ ਹੈ ਕਿ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਸੰਗਤਾਂ ਦੇ ਸਹਿਯੋਗ ਨਾਲ ਇਸ ਮਹਾਨ ਪਵਿੱਤਰ ਅਸਥਾਨ ਦੇ ਦੀਵਾਨ ਹਾਲ ਦੀ ਸੇਵਾ ਮਿਥੇ ਸਮੇਂ ‘ਚ ਮੁਕੰਮਲ ਕਰ ਦੇਣਗੇ।ਟੱਪ ਲਗਾਉਣ ਵਾਲਿਆਂ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਬਚਨ ਸਿੰਘ ਕਾਰਸੇਵਾ ਵਾਲੇ, ਬਾਬਾ ਬਲਦੇਵ ਸਿੰਘ, ਬਾਬਾ ਬਾਊ ਸਿੰਘ, ਬਾਬਾ ਮੇਜਰ ਸਿੰਘ ਮੁਖਤਾਰੇਆਮ ਬੁੱਢਾ ਦਲ ਅਤੇ ਬਾਲਟਿਆਂ ਦੀ ਸੇਵਾ ਕਰਨ ਵਿੱਚ ਬਾਬਾ ਭਲਵਾਨ ਸਿੰਘ, ਬਾਬਾ ਲੱਖਾ ਸਿੰਘ ਦਿਲੀ ਵਾਲੇ, ਬਾਬਾ ਗੇਜਾ ਸਿੰਘ ਕੈਂਥਲ ਵਾਲੇ, ਬਾਬਾ ਚਰਨਜੀਤ ਸਿੰਘ ਕਾਰਸੇਵਾ ਵਾਲੇ ਨੇ ਸੇਵਾ ਨਿਭਾਈ।ਇਸ ਸਮੇਂ ਗੁ: ਲੱਖੀ ਜੰਗਲ ਸਾਹਿਬ ਦੇ ਮਹੰਤ ਬਾਬਾ ਸਰਵਣ ਸਿੰਘ ਮਝੈਲ, ਬਾਬਾ ਜੱਸਾ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਗੁਰਮੁਖ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *