ਦੋ ਗੁੱਟਾਂ ਵਿਚਾਲੇ ਝਗੜਾ ਸੁਲਝਾਉਣ ਗਏ ਸਨ ਸਬ ਇੰਸਪੈਕਟਰ-
ਸ੍ਰੀ ਗੋਇੰਦਵਾਲ ਸਾਹਿਬ-
ਇਥੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਬੁੱਧਵਾਰ ਵੀ ਰਾਤ ਨੂੰ ਦੋ ਗੁੱਟਾਂ ਵਿਚਾਲੇ ਵਿਵਾਦ ਸੁਲਝਾਉਣ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਸਥਾਨਕ ਪੁਲੀਸ ਨੇ 11 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਰ ਔਰਤਾਂ ਸਮੇਤ 18 ਮੁਲਜ਼ਮਾਂ ਨੂੰ ਅੱਜ ਖਡੂਰ ਸਾਹਿਬ ਸਥਿਤ ਜੇਐਮਆਈਸੀ ਰਾਜਦੀਪ ਸਿੰਘ ਮਾਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਦੌਰਾਨ ਸਬ-ਇੰਸਪੈਕਟਰ ਚਰਨਜੀਤ ਸਿੰਘ ਦਾ ਸ਼ਨਿੱਚਰਵਾਰ ਨੂੰ ਭਿੱਖੀਵਿੰਡ ਵਿਚ ਸਸਕਾਰ ਕੀਤਾ ਜਾਵੇਗਾ। ਅੰਤਿਮ ਰਸਮਾਂ ਵਿਚ ਡੀਜੀਪੀ ਗੌਰਵ ਯਾਦਵ ਵੀ ਸ਼ਾਮਲ ਹੋਣਗੇ।ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਵਧੀਕ ਐੱਸਐੱਚਓ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਪੁਲੀਸ ਵੱਲੋਂ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਨੇ ਕਰੀਬ 70 ਲੋਕਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਸੀ। ਦੋ ਦਿਨਾਂ ਦੀ ਛਾਪੇਮਾਰੀ ਦੌਰਾਨ ਪੁਲੀਸ ਨੇ ਕੁੱਲ 18 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਖਡੂਰ ਸਾਹਿਬ ਸਥਿਤ ਜੇਐਮਆਈਸੀ ਰਾਜਦੀਪ ਸਿੰਘ ਮਾਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।