Headlines

ਭਾਈ ਵਾਹਿਗੁਰੂ ਸਿੰਘ ਦੇ ਅਕਾਲ ਚਲਾਣੇ ਤੇ ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਲੈਸਟਰ (ਇੰਗਲੈਂਡ), 12 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)- ਕਾਰ ਸੇਵਾ ਸੰਪਰਦਾਇ ਕਿਲਾ ਅਨੰਦਗੜ੍ਹ ਸਹਿਬ (ਸ੍ਰੀ ਅਨੰਦਪੁਰ ਸਾਹਿਬ )ਨਾਲ ਪਿਛਲੇ ਕਈ ਸਾਲਾਂ ਤੋਂ ਜੁੜ ਕੇ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਸਮੇਤ ਹੋਰਨਾਂ ਗੁਰੂ ਘਰਾਂ ਦੀ ਸੇਵਾ ਕਰਵਾਉਣ ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਭਾਈ ਵਾਹਿਗੁਰੂ ਸਿੰਘ ਦੇ ਅਚਾਨਕ ਹੋਏ ਅਕਾਲ ਚਲਾਣੇ ਤੇ ਇੰਗਲੈਂਡ ਵਿੱਚ ਲੀਆਂ ਵੱਖ ਵੱਖ ਧਾਰਮਿਕ ਸ਼ਖਸੀਅਤ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਗੁਰੂ ਨਾਨਕ ਨਿਸਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁੱਖ ਸੇਵਾਦਾਰ ਭਾਈ ਸਾਹਿਬ ਭਾਈ ਮਹਿੰਦਰ ਸਿੰਘ , ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਟਰ ਤੇ ਸਾਬਕਾ ਪ੍ਰਧਾਨ ਰਾਜ ਮਨਵਿੰਦਰ ਸਿੰਘ ਰਾਜਾ ਕੰਗ, ਗੁਰਦੁਆਰਾਾ ਸ੍ਰੀ ਤੇਗ ਬਹਾਦਰ ਸਾਹਿਬ ਲੈਸਟਰ ਦੇ ਮੌਜੂਦਾ ਪ੍ਰਧਾਨ ਗੁਰਨਾਮ ਸਿੰਘ  ਨਵਾਂ ਸ਼ਹਿਰ,  ਮੰਗਤ ਸਿੰਘ ਪਲਾਹੀ , ਸ਼ੀਤਲ ਸਿੰਘ ਗਿੱਲ,ਜਲਵੰਤ ਸਿੰਘ ਢੱਡੇ , ਆਦਿ ਦੇ ਨਾਮ ਜ਼ਿਕਰਯੋਗ ਹਨ|। ਉਕਤ ਵੱਖ ਵੱਖ ਧਾਰਮਿਕ ਆਗੂਆਂ ਨੇ ਭਾਈ ਵਾਹਿਗੁਰੂ ਸਿੰਘ ਦੀ ਬੇਮੁਖ ਤੋਂ ਹੋਈ ਮੌਤ ਤੇ ਜਿੱਥੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਉੱਥੇ ਉਹਨਾਂ ਵੱਲੋਂ ਧਾਰਮਿਕ ਖੇਤਰ ਵਿੱਚ ਨਿਭਾਈਆਂ ਗਈਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ।

Leave a Reply

Your email address will not be published. Required fields are marked *