ਸਰੀ-ਖਾਲਸਾ ਦਿਹਾੜੇ ‘ਤੇ ਸਰੀ ਦੇ ਵਿਸ਼ਾਲ ਨਗਰ ਕੀਰਤਨ ਵਿੱਚ ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕੈਨੇਡਾ ਵਿੱਚ ਸਿੱਖਾਂ ਦੇ ਹੱਕਾਂ ਲਈ ਡਟਣ ਅਤੇ ਕੈਨੇਡੀਅਨ ਨਾਗਰਿਕ ਤੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਦੇ ਪ੍ਰਧਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਇੰਡੀਅਨ ਸਟੇਟ ਦੁਆਰਾ ਕੀਤੇ ਕਤਲ ਬਾਰੇ ਪਾਰਲੀਮੈਂਟ ਵਿੱਚ ਸੱਚਾਈ ਜਨਤਕ ਕਰਨ ਲਈ, ਇਸ ਵਰੇ ਦਾ ਵਿਸ਼ੇਸ਼ ਸਨਮਾਨ ਦਿੱਤਾ ਗਿਆ, ਜੋ ਕਿ ਜਸਟਿਨ ਟਰੂਡੋ ਦੀ ਗੈਰ-ਮੌਜੂਦਗੀ ‘ਚ ਸਰੀ ਨਿਊਟਨ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਸੁਖ ਧਾਲੀਵਾਲ ਨੇ ਲਿਆ।ਇਹ ਪ੍ਰਸ਼ੰਸਾਯੋਗ ਕਦਮ ਹੈ। ਸਰੀ ਨਗਰ ਕੀਰਤਨ ਦੇ ਪ੍ਰਬੰਧਕਾਂ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਜਸਟਿਨ ਟਰੂਡੋ ਦੀ ਸਿੱਖ ਕੌਮ ਸਦਾ ਰਿਣੀ ਹੈ ਅਤੇ ਨਵਾਬ ਮਲੇਰਕੋਟਲਾ ਵਾਂਗ, ਜੋ ਵੀ ਸਿੱਖਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਾ ਹੈ, ਸਿੱਖ ਉਸ ਨੂੰ ਕਦੇ ਨਹੀਂ ਭੁਲਾਉਂਦੇ!
ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵਿਸ਼ੇਸ਼ ਸਨਮਾਨ
