ਲੈਸਟਰ (ਇੰਗਲੈਂਡ),24 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੌਕੇ ਤੇ ਇੰਗਲੈਂਡ ਦੇ ਸ਼ਹਿਰ ਲੈਸਟਰ ਵਿੱਚ ਸਜਾਇਆ ਜਾਣ ਵਾਲਾ ਨਗਰ ਕੀਰਤਨ ਜੋ ਕਿ ਵਿਸਾਖੀ ਦੇ ਮੌਕੇ ਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਤੋਂ ਆਰੰਭ ਹੁੰਦਾ ਹੋ ਕੇ ਵੱਖ-ਵੱਖ ਰਸਤਿਆਂ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਵਿਖੇ ਸਮਾਪਤ ਹੁੰਦਾ ਸੀ। ਪ੍ਰੰਤੂ ਇਸ ਵਾਰ ਇਸ ਨਗਰ ਕੀਰਤਨ ਨੂੰ ਲੈ ਕੇ ਦੋਵਾਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਿੱਚ ਸਹਿਮਤੀ ਨਹੀਂ ਬਣ ਸਕੀ ਇਸ ਲਈ ਦੋਵਾਂ ਗੁਰੂ ਘਰਾਂ ਦੀ ਪ੍ਰਬੰਧਕ ਕਮੇਟੀਆਂ ਵੱਲੋਂ ਇਸ ਵਾਰ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਸਬੰਧ ਚ ਵੱਖੋ ਵੱਖ ਧਾਰਮਿਕ ਸਮਾਗਮ ਕੀਤੇ ਜਾ ਰਹੇ ਹਨ। ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਗੁਰੂ ਘਰ ਦੇ ਨੇੜਲੇ ਵੱਡੇ ਸਪਿਨ ਹਿਲ ਪਾਰਕ ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਕਰਕੇ ਟਾਊਨ ਦੇ ਵੱਖ ਵੱਖ ਰਸਤਿਆਂ ਰਾਹੀਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਵਿਖੇ ਸਮਾਪਤ ਕੀਤਾ ਜਾਵੇਗਾ। ਜ਼ਿਕਰ ਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਦੋਵਾਂ ਗੁਰੂ ਘਰਾਂ ਵੱਲੋਂ ਆਪਸੀ ਸਹਿਮਤੀ ਨਾਲ ਨਗਰ ਕੀਰਤਨ ਸਜਾਇਆ ਜਾਂਦਾ ਸੀ। ਪ੍ਰੰਤੂ ਇਸ ਵਾਰ ਦੋਵਾਂ ਪ੍ਰਬੰਧਕ ਕਮੇਟੀਆਂ ਵਿੱਚ ਮੱਤਭੇਦ ਹੋਣ ਕਰਕੇ ਦੋਵਾਂ ਗੁਰੂ ਘਰਾਂ ਵੱਲੋਂ ਵੱਖੋ ਵੱਖ ਧਾਰਮਿਕ ਸਮਾਗਮ ਅਤੇ ਨਗਰ ਕੀਰਤਨ ਕੱਢੇ ਜਾ ਰਹੇ ਹਨ,ਜਿਸ ਕਰਕੇ ਸੰਗਤਾਂ ਵਿੱਚ ਬਹੁਤ ਦੁਵਿਧਾ ਬਣੀ ਹੋਈ ਹੈ। ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂ ਸਰ ਜਰਨਲ ਸਕੱਤਰ ਸਤਵਿੰਦਰ ਸਿੰਘ ਦਿਓਲ ਤੇ ਤੀਰ ਗਰੁੱਪ ਦੇ ਸਪੋਕਸ ਪਰਸਨ ਅਤੇ ਗੁਰੂ ਘਰ ਦੇ ਸਾਹਿਬ ਕਾ ਪ੍ਰਧਾਨ ਸਰਦਾਰ ਰਾਜਵਿੰਦਰ ਸਿੰਘ ਰਾਜਾ ਕੰਗ ਦੇ ਸੰਗਤਾਂ ਨੂੰ ਸਪਸ਼ਟ ਕਰਦਿਆਂ ਕਿਹਾ ਕਿ ਸੰਗਤਾਂ ਦੀ ਸਹੂਲਤ ਅਤੇ ਗੁਰੂ ਘਰ ਵਿਖੇ ਚੱਲ ਰਹੇ ਵਿਕਾਸ ਕਾਰਜ ਨੂੰ ਮੱੱਦੇ ਨਜ਼ਰ ਰੱਖਦਿਆਂ ਇਸ ਵਾਰ 27 ਅਪ੍ਰੈਲ ਦਿਨ ਐਤਵਾਰ ਨੂੰ ਖੁੱਲੀ ਜਗ੍ਹਾ ਸਪਿਨਹਿੱਲ ਪਾਰਕ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿੱਥੇ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਜਾਏਗਾ ਜਿਸ ਵਿੱਚ ਪੰਜਾਬ ਤੋਂ ਆਉਣ ਵਾਲੇ ਪ੍ਰਸਿੱਧ ਰਾਗੀ,ਢਾਡੀ ਤੇ ਕਵੀਸਰੀ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਇਸੇ ਤਰ੍ਹਾਂ ਪਾਰਕ ਵਿੱਚ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਵੀ ਲਗਾਏ ਜਾਣਗੇ। ਇਸੇ ਤਰ੍ਹਾਂ ਦੂਜੇ ਪਾਸੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਦੇ ਪ੍ਰਧਾਨ ਸ ਅਜਮੇਰ ਸਿੰਘ ਬਸਰਾ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ 27 ਅਪ੍ਰੈਲ ਦਿਨ ਐਤਵਾਰ ਨੂੰ ਹੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਤੋਂ ਸਵੇਰੇ 10 ਸਵੇਰੇ ਨਗਰ ਕੀਰਤਨ ਆਰੰਭ ਹੋਏਗਾ ਜੋ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਟਾਉਨ ਸੈਂਟਰ ਸਮੇਤ ਵੱਖ ਵੱਖ ਰਸਤਿਆ ਰਾਹੀਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਵਿਖੇ ਸਮਾਪਤ ਹੋਵੇਗਾ। ਇਸ ਮੌਕੇ ਤੇ ਲੈਸਟਰ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਤੇ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਵੀ ਲਗਾਏ ਜਾਣਗੇ।
ਨਗਰ ਕੀਰਤਨ ਸਬੰਧੀ ਦੋਵਾਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਚ ਨਹੀਂ ਬਣ ਸਕੀ ਸਹਿਮਤੀ

*ਦੋਵਾਂ ਗੁਰੂ ਘਰਾਂ ਵੱਲੋਂ ਅਲੱਗ ਅਲੱਗ ਕਰਵਾਏ ਜਾ ਰਹੇ ਨੇ ਧਾਰਮਿਕ ਸਮਾਗਮ –
*ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਬੰਧਕ ਕਮੇਟੀ ਵੱਲੋਂ ਪਾਰਕ ਚ ਕਰਵਾਇਆ ਜਾ ਰਿਹਾ ਵਿਸਾਲ ਧਾਰਮਿਕ ਸਮਾਗਮ
*ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਜੀ ਪ੍ਰਬੰਧਕ ਕਮੇਟੀ ਵੱਲੋਂ ਸਜਾਇਆ ਜਾਵੇਗਾ ਨਗਰ ਕੀਰਤਨ
ਕੈਪਸਨ:-
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਸਹਿਰ ਅਤੇ ਕਮੇਟੀ ਮੈਂਬਰ 27 ਅਪ੍ਰੈਲ ਨੂੰ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ। ਦੂਜੇ ਪਾਸੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਦੇ ਪ੍ਰਧਾਨ ਅਜਮੇਰ ਸਿੰਘ ਬਸਰਾ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ।
ਤਸਵੀਰਾਂ:- ਸੁਖਜਿੰਦਰ ਸਿੰਘ ਢੱਡੇ