Headlines

ਬਾਲੀਵੁੱਡ ਸਟਾਰ ਆਮਿਰ ਖਾਨ ਦੀ ਤਰਫੋਂ ਗੁਰੂ ਸਾਹਿਬ ਬਾਰੇ ਪੋਸਟਰ ਜਾਅਲੀ ਕਰਾਰ

ਨਵੀਂ ਦਿੱਲੀ, 28 ਅਪਰੈਲ ( ਦਿਓਲ)-

ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ  ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ  ਦੇ ਰੂਪ ਵਿੱਚ ਦਰਸਾਉਂਦਾ ਇੱਕ ਪੋਸਟਰ “ਪੂਰੀ ਤਰ੍ਹਾਂ ਨਕਲੀ ਅਤੇ ਏਆਈ ਦੁਆਰਾ ਤਿਆਰ ਕੀਤਾ ਗਿਆ ਹੈ”। ਇਹ ਦਾਅਵਾ ਅਦਾਕਾਰ ਦੇ ਇੱਕ ਬੁਲਾਰੇ ਨੇ ਕਰਦਿਆਂ  ਕਿਹਾ ਹੈ ਕਿ ਇਹ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣਾ ਸ਼ੁਰੂ ਹੋ ਗਿਆ ਹੈ।

ਪੋਸਟਰ ਵਿੱਚ ਆਮਿਰ ਨੂੰ “ਗੁਰੂ ਨਾਨਕ” ਦੇ ਰੂਪ ਵਿੱਚ ਦਿਖਾਇਆ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਇਦਾ ਟੀਜ਼ਰ ਟ੍ਰੇਲਰ ਛੇਤੀ ਹੀ ਆਉਣ ਵਾਲਾ ਹੈ। ਇੱਕ ਬਿਆਨ ਵਿੱਚ, ਅਦਾਕਾਰ ਦੇ ਬੁਲਾਰੇ ਨੇ ਪ੍ਰਸ਼ੰਸਕਾਂ ਨੂੰ ਸੋਸ਼ਲ ਮੀਡੀਆ ‘ਤੇ ਜਾਅਲੀ ਖ਼ਬਰਾਂ ਤੋਂ ਚੌਕਸ ਰਹਿਣ ਲਈ ਕਿਹਾ ਹੈ। ਬੁਲਾਰੇ ਨੇ ਬਿਆਨ ਵਿੱਚ ਕਿਹਾ, “ਆਮਿਰ ਖ਼ਾਨ ਨੂੰ ਗੁਰੂ ਨਾਨਕ ਦੇਵ ਜੀ ਦੇ ਰੂਪ ਵਿੱਚ ਦਿਖਾਉਂਦਾ ਪੋਸਟਰ ਪੂਰੀ ਤਰ੍ਹਾਂ ਜਾਅਲੀ ਅਤੇ ਏਆਈ ਦੁਆਰਾ ਤਿਆਰ ਕੀਤਾ ਗਿਆ ਹੈ। ਆਮਿਰ ਖ਼ਾਨ ਦਾ ਅਜਿਹੇ ਕਿਸੇ ਵੀ ਪ੍ਰੋਜੈਕਟ ਨਾਲ ਕੋਈ ਸਬੰਧ ਨਹੀਂ ਹੈ। ਉਹ ਗੁਰੂ ਨਾਨਕ ਦੇਵ ਜੀ ਦਾ ਸਭ ਤੋਂ ਵੱਧ ਸਤਿਕਾਰ ਕਰਦਾ ਹੈ ਅਤੇ ਕਦੇ ਵੀ ਕਿਸੇ ਵੀ ਨਿਰਾਦਰ ਵਾਲੀ ਚੀਜ਼ ਦਾ ਹਿੱਸਾ ਨਹੀਂ ਬਣੇਗਾ। ਕਿਰਪਾ ਕਰਕੇ ਜਾਅਲੀ ਖ਼ਬਰਾਂ ਵਿੱਚ ਨਾ ਫਸੋ।”

 

Leave a Reply

Your email address will not be published. Required fields are marked *