ਅੰਮ੍ਰਿਤਸਰ, 30 ਅਪ੍ਰੈਲ (ਜਗਤਾਰ ਸਿੰਘ ਲਾਂਬਾ) ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਅੱਜ ਤੋਂ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਿਹਾ ਹਾਂ, ਜਿਥੇ ਮੇਰੀ ਜ਼ਿੰਦਗੀ ਵਿਚ ਕਿਤੇ ਵੀ ਸਿਆਸਤ ਨਹੀਂ ਹੋਵੇਗੀ। ਨਵਜੋਤ ਸਿੰਘ ਸਿੱਧੂ ਵਲੋਂ ਆਪਣਾ ਯੂ.ਟਿਊਬ ਦਾ ਆਫ਼ੀਸ਼ੀਅਲ ਚੈਨਲ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰਾਹੀਂ ਮੈਂ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਵਾਂਗਾ ਤੇ ਉਨ੍ਹਾਂ ਦੇ ਨਾਲ ਜੁੜਾਂਗਾ ਅਤੇ ਚੈਨਲ ਵਿਚ ਮੇਰੇ ’ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਿਆਸਤ ਵਿਚ ਦਾਇਰਾ ਹੁੰਦਾ ਹੈ ਪਰ ਇਸ ਵਿਚ ਕੋਈ ਦਾਇਰਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਕੁਝ ਲੋਕਾਂ ਨੇ ਸਿਆਸਤ ਨੂੰ ਇਕ ਧੰਦਾ ਬਣਾ ਲਿਆ ਹੈ ਪਰ ਮੈਂ ਧੰਦੇ ਲਈ ਨਹੀਂ ਸਗੋਂ ਲੋਕ ਭਲਾਈ ਲਈ ਸਿਆਸਤ ਵਿਚ ਆਇਆ।
ਨਵਜੋਤ ਸਿੱਧੂ ਆਫ਼ੀਸ਼ੀਅਲ ਯੂ.ਟਿਊਬ ਚੈਨਲ ਸ਼ੁਰੂ
