Headlines

ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਐਨ ਐਸ ਏ ਦੀ ਮਿਆਦ ਵਧਾਏ ਜਾਣ ਤੇ ਰੋਸ ਮਾਰਚ

ਅੰਮ੍ਰਿਤਸਰ ( ਭੰਗੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅਤੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤੀਜੀ ਵਾਰ ਐੱਨਐੱਸਏ ਲਾਏ ਜਾਣ ਦੇ ਰੋਸ ਵਜੋਂ  ਇੱਥੇ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਡੀਸੀ ਦਫਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ। ਮਾਰਚ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਲੋਕ ਸਭਾ ਮੈਂਬਰ ਸਰਬਜੀਤ ਸਿੰਘ, ਅਮਰਜੀਤ ਸਿੰਘ ਵਨ ਚਿੜੀ, ਹਰਭਜਨ ਸਿੰਘ, ਸੁਰਜੀਤ ਸਿੰਘ, ਚਰਨਜੀਤ ਸਿੰਘ ਭਿੰਡਰ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਕਾਬਲ ਸਿੰਘ, ਬਲਜੀਤ ਸਿੰਘ ਖਾਲਸਾ, ਹਰਸਿਮਰਨ ਸਿੰਘ, ਬਾਬੂ ਸਿੰਘ ਬਰਾੜ ,ਐਡਵੋਕੇਟ ਇਮਾਨ ਸਿੰਘ ਖਾਰਾ, ਪ੍ਰਗਟ ਸਿੰਘ, ਸੁਖਚੈਨ ਸਿੰਘ ਸ਼ਾਮਲ ਸਨ। ਜਥੇਬੰਦੀ ਦੇ ਕਾਰਕੁਨ ਪਹਿਲਾਂ ਰਣਜੀਤ ਐਵੇਨਿਊ ਵਿੱਚ ਇਕੱਠੇ ਹੋਏ, ਜਿੱਥੋਂ ਡੀਸੀ ਦਫਤਰ ਤੱਕ ਰੋਸ ਮਾਰਚ ਕੀਤਾ। ਮਾਰਚ ਦੌਰਾਨ ਕਾਰਕੁਨਾਂ ਨੇ ਹੱਥਾਂ ਵਿੱਚ ਤਖਤੀਆਂ ਚੁੱਕੀਆਂ ਹੋਈਆਂ ਸਨ। ਇਨ੍ਹਾਂ ’ਤੇ ‘ਐੱਨਐੱਸਏ ਰੱਦ ਕਰੋ’, ‘ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰੋ’ ਅਤੇ ਹੋਰ ਸਰਕਾਰ ਵਿਰੋਧੀ ਨਾਅਰੇ ਲਿਖੇ ਹੋਏ ਸਨ। ਡੀਸੀ ਦਫ਼ਤਰ ਪਹੁੰਚ ਕੇ ਧਰਨਾਕਾਰੀਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂ ਤੇ ਮੰਗ ਪੱਤਰ ਸੌਂਪਿਆ। ਇਸ ਦੌਰਾਨ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਮੰਗ ਪੱਤਰ ਰਾਹੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਤੀਜੀ ਵਾਰ ਲਾਇਆ ਐੱਨਐੱਸਏ ਰੱਦ ਕਰਨ ਅਤੇ ਉਸ ਦੇ ਨਾਲ ਹੋਰ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਨ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਆਦਿ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ’ਤੇ ਜਥੇਬੰਦੀ ਵੱਲੋਂ ਸੰਘਰਸ਼ ਨੂੰ ਅੱਗੇ ਵਧਾਉਣ ਲਈ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਉਹ ਸੰਵਿਧਾਨਿਕ ਜ਼ਿੰਮੇਵਾਰੀ ਸਮਝਦਿਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ।

Leave a Reply

Your email address will not be published. Required fields are marked *