ਅੰਮ੍ਰਿਤਸਰ, 9 ਮਈ – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਪਹਿਲਾਂ ਨੈਟ ’ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਅਨੁਸਾਰ 17 ਮਈ ਤੱਕ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥੀਊਰੀ ਅਤੇ ਪ੍ਰਯੋਗੀ) ਸਮੇਤ ਸਮੂਹ ਅਧਿਆਪਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ, ਜਲੰਧਰ ਅਤੇ ਗੁਰਦਾਸਪੁਰ ਆਦਿ ਵਿਚ (ਅੰਡਰ ਕਰੈਡਿਟ ਬੇਸਡ ਸਿਸਟਮ ਅਧੀਨ ਕੋਰਸਾਂ) ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਦੀਆਂ ਨਵੀਂਆਂ ਮਿਤੀਆਂ ਬਾਰੇ ਸੂਚਨਾ ਬਾਅਦ ਵਿਚ ਦਿੱਤੀ ਜਾਵੇਗੀ। ਉਕਤ ਜਾਣਕਾਰੀ ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਚਾਹਲ ਨੇ ਦਿੱਤੀ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 17 ਤੱਕ ਪ੍ਰੀਖਿਆਵਾਂ ਮੁਲਤਵੀ
