ਸਰੀ, 13 ਮਈ (ਹਰਦਮ ਮਾਨ)-ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਸਾਬਕਾ ਪ੍ਰਧਾਨ ਅਤੇ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਦੇ ਪਬਲਿਕ ਰਿਲੇਸ਼ਨ ਸਕੱਤਰ ਸੁਰਿੰਦਰ ਸਿੰਘ ਜੱਬਲ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਸੁਪਤਨੀ ਗੁਰਮਿੰਦਰ ਕੌਰ ਜੱਬਲ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ। ਉਹ 77 ਸਾਲ ਦੇ ਸਨ। ਉਨ੍ਹਾਂ ਦੇ ਹੱਸਮੁੱਖ ਸੁਭਾਅ, ਉਦਾਰਤਾ ਅਤੇ ਸੇਵਾ ਭਾਵਨਾ ਨੇ ਅਨੇਕਾਂ ਲੋਕਾਂ ਦੇ ਜੀਵਨ ਉੱਪਰ ਅਮਿੱਟ ਛਾਪ ਛੱਡੀ। ਉਨ੍ਹਾਂ ਦਾ ਅੰਤਿਮ ਸੰਸਕਾਰ 18 ਮਈ 2025 (ਐਤਵਾਰ) ਨੂੰ ਸਵੇਰੇ 10 ਵਜੇ ਰਿਵਰਸਾਈਡ ਫਿਊਨਰਲ ਹੋਮ, 7410 ਹੌਪਕੋਟ ਰੋਡ, ਡੈਲਟਾ (ਬੀਸੀ) ਵਿਖੇ ਹੋਵੇਗਾ। ਉਪਰੰਤ ਸਹਿਜ ਪਾਠ ਭੋਗ ਅਤੇ ਅੰਤਿਮ ਅਰਦਾਸ ਦੁਪਹਿਰ 12 ਵਜੇ ਗੁਰਦੁਆਰਾ ਸਾਹਿਬ ਬਰੁੱਕਸਾਈਡ, 8365 140 ਸਟਰੀਟ, ਸਰੀ (ਬੀਸੀ) ਵਿਖੇ ਹੋਵੇਗੀ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੁਰਿੰਦਰ ਸਿੰਘ ਜੱਬਲ ਨਾਲ ਫੋਨ ਨੰਬਰ 778-836-2543 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਨਾਮਵਰ ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ, ‘ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼’ ਦੇ ਚੇਅਰਮੈਨ ਗਿਆਨ ਸਿੰਘ ਸੰਧੂ, ਪ੍ਰੋ. ਬਲਕਾਰ ਸਿੰਘ ਪਟਿਆਲਾ, ਉਜਾਗਰ ਸਿੰਘ ਪਟਿਆਲਾ ਅਤੇ ਹੋਰ ਕਈ ਸ਼ਖ਼ਸੀਅਤਾਂ ਨੇ ਗੁਰਮਿੰਦਰ ਕੌਰ ਜੱਬਲ ਦੇ ਸਦੀਵੀ ਵਿਛੋੜੇ ‘ਤੇ ਦੁੱਖ ਪ੍ਰਗਟ ਕਰਦਿਆਂ ਜੱਬਲ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ।