ਸਰੀ ( ਡਾ ਗੁਰਵਿੰਦਰ ਸਿੰਘ)-ਦੱਬੇ- ਕੁਚਲੇ ਲੋਕਾਂ ਦੀ ਗੱਲ ਕਰਨ ਵਾਲੇ ਅਤੇ ਮਨੁੱਖੀ ਬਰਾਬਰੀ ਦੇ ਹਾਮੀ ਲੋਕ ਕਵੀ ਗੁਰਦਾਸ ਰਾਮ ਆਲਮ ਦੇ ਨਾਂ ‘ਤੇ, ਕੈਨੇਡਾ ਵਿੱਚ ਸਾਹਿਤ ਸਭਾ ਦੀ ਸਥਾਪਨਾ, ਕੁਝ ਸਾਲ ਪਹਿਲਾਂ ਪ੍ਰਿੰਸੀਪਲ ਮਲੂਕ ਚੰਦ ਕਲੇਰ ਵੱਲੋਂ ਬਹੁਤ ਸਾਰੀਆਂ ਸ਼ਖ਼ਸੀਅਤਾਂ ਮਿਲ ਕੇ ਸਾਂਝੇ ਰੂਪ ਵਿੱਚ ਕੀਤੀ ਗਈ ਅਤੇ ਇਸ ਮੰਚ ‘ਤੇ ਜਾਤ-ਪਾਤ, ਨਸਲਵਾਦ, ਫਾਸ਼ੀਵਾਦ ਅਤੇ ਕੱਟੜਵਾਦ ਵਿਰੋਧੀ ਵਿਚਾਰਾਂ ਹੋਈਆਂ। ਇਸ ਮੌਕੇ ‘ਤੇ ਇਹ ਵੀ ਐਲਾਨ ਕੀਤਾ ਗਿਆ ਸੀ ਕਿ ਹਰ ਸਾਲ ਮਈ ਮਹੀਨੇ ਪੰਜਾਬੀ ਦੇ ‘ਮਹਾਨ ਉਸਤਾਦ ਗ਼ਜ਼ਲਗੋ ਉਲਫ਼ਤ ਬਾਜਵਾ’ ਅਤੇ ‘ਅਕਤੂਬਰ ਮਹੀਨੇ ‘ਲੋਕ ਕਵੀ ਗੁਰਦਾਸ ਰਾਮ ਆਲਮ’ ਦੀ ਯਾਦ ਨੂੰ ਸਮਰਪਿਤ ਦਿਹਾੜਾ ਮਨਾਇਆ ਜਾ ਜਾਇਆ ਕਰੇਗਾ।
ਇਨ੍ਹਾਂ ਵਿਚਾਰਾਂ ‘ਤੇ ਪਹਿਰਾ ਦਿੰਦਿਆਂ ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵੱਲੋਂ, ’10ਵਾਂ ਸਾਹਿਤਕ ਸਮਾਗਮ 18 ਮਈ ਦਿਨ ਐਤਵਾਰ ਨੂੰ ਦੁਪਹਿਰ 1 ਵਜੇ, 7050 ਸੀਨੀਅਰ ਸੈਂਟਰ ਸਰੀ ਵਿਖੇ ਹੋਏਗਾ। ਇਸ ਮੌਕੇ ‘ਤੇ ਪ੍ਰਿੰਸੀਪਲ ਮਲੂਕ ਚੰਦ ਕਲੇਰ, ਡਾ. ਗੁਰਵਿੰਦਰ ਸਿੰਘ, ਸ. ਮਨਮੋਹਨ ਸਿੰਘ ਸਮਰਾ ਅਤੇ ਡਾਕਟਰ ਤੇਜਵੀਰ ਸਿੰਘ ਸੰਧੂ ਸਮੇਤ ਸ਼ਖਸੀਅਤਾਂ ਸਾਹਿਤਕਾਰਾਂ ਅਤੇ ਪੰਜਾਬੀ ਸੇਵਕਾਂ ਲਈ ਉਡੀਕਵਾਨ ਹੋਣਗੀਆਂ। ਲੋਕ ਕਵੀ ਗੁਰਦਾਸ ਰਾਮ ਇਸ ਸਾਹਿਤਕ ਸਮਾਗਮ ਵਿੱਚ ਸਭ ਨੂੰ ਵੱਧ ਚੜ ਕੇ ਸ਼ਾਮਿਲ ਹੋਣ ਲਈ ਖੁੱਲ੍ਹਾ ਸੱਦਾ ਹੈ। ਵਧੇਰੇ ਜਾਣਕਾਰੀ ਲਈ ਪ੍ਰਿੰਸੀਪਲ ਮਲੂਕ ਚੰਦ ਕਲੇਰ ( 778 321 6139) ਨਾਲ ਸੰਪਰਕ ਕੀਤਾ ਜਾ ਸਕਦਾ ਹੈ।