ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਅਤੇ ਸਤਨਾਮ ਸਿੰਘ ਭੁੱਲਰ ਦੀ ਪ੍ਰੇਰਨਾ ਸਦਕਾ ਕੀਤੀ ਸ਼ਮੂਲੀਅਤ-
ਰਾਕੇਸ਼ ਨਈਅਰ ਚੋਹਲਾ
ਖੇਮਕਰਨ/ਤਰਨਤਾਰਨ,16 ਮਈ
ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਘੁਰਕਵਿੰਡ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ ਦੀ ਪ੍ਰੇਰਨਾ ਸਦਕਾ ਨੰਬਰਦਾਰ ਅਤੇ ਸੈਂਕੜੇ ਲੋਕ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਪਿੰਡ ਘੁਰਕਵਿੰਡ ਨਿਵਾਸੀ ਸਾਹਿਬ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਸ਼ਮੂਲੀਅਤ ਪ੍ਰੋਗਰਾਮ ਦੌਰਾਨ ਸ਼ਾਮਲ ਹੋਣ ਵਾਲਿਆਂ ਵਿੱਚ ਨੰਬਰਦਾਰ ਜਗੀਰ ਸਿੰਘ,ਸਾਹਿਬ ਸਿੰਘ,ਸਤਨਾਮ ਸਿੰਘ,ਸਵਰਨ ਸਿੰਘ,ਬਹਾਲ ਸਿੰਘ,ਬਲਕਾਰ ਸਿੰਘ,ਰਛਪਾਲ ਸਿੰਘ, ਜਸਵੰਤ ਸਿੰਘ,ਨਿਰਮਲ ਸਿੰਘ, ਵਰਿਆਮ ਸਿੰਘ,ਗੁਰਭੇਜ ਸਿੰਘ,ਰੇਸ਼ਮ ਸਿੰਘ,ਰਾਜ ਸਿੰਘ,ਬਲਜੀਤ ਸਿੰਘ, ਬਲਵਿੰਦਰ ਸਿੰਘ,ਹਰਜੀਤ ਸਿੰਘ, ਰੇਸ਼ਮ ਸਿੰਘ,ਕੁਲਦੀਪ ਸਿੰਘ, ਅਮਰਜੀਤ ਸਿੰਘ,ਜਰਨੈਲ ਸਿੰਘ, ਜਗਰੂਪ ਸਿੰਘ,ਸੁਖਵੰਤ ਸਿੰਘ,ਰਸਾਲ ਸਿੰਘ,ਅਜੀਤ ਸਿੰਘ,ਕੁਲਵੰਤ ਸਿੰਘ, ਵਿਰਸਾ ਸਿੰਘ ਸਮੇਤ ਸੈਂਕੜੇ ਲੋਕਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਅੰਦਰ ਦਿਨ ਬ ਦਿਨ ਬਹੁਤ ਵੱਡਾ ਪ੍ਰਸਾਰ ਹੋ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।ਇਸੇ ਤਹਿਤ ਸਰਹੱਦੀ ਜ਼ਿਲ੍ਹਾ ਤਰਨਤਾਰਨ ਜੋ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ ਦੀ ਹਾਲਤ ਕਿਸੇ ਜੰਗਲ ਰਾਜ ਤੋਂ ਘੱਟ ਨਹੀਂ ਹੈ, ਜਿਲਾ ਤਰਨਤਾਰਨ ਤਾਲਿਬਾਨ ਬਣ ਚੁੱਕਾ ਹੈ।ਪੰਜਾਬ ਦੀ ‘ਆਪ’ ਸਰਕਾਰ ਅਤੇ ਪ੍ਰਸਾਸ਼ਨ ਮੂਕ ਬਣ ਕੇ ਤਮਾਸ਼ਾ ਵੇਖ ਰਿਹਾ ਹੈ ਨਿੱਤ ਦਿਹਾੜੇ ਵੱਡੀਆਂ ਵਾਰਦਾਤਾਂ ਹੋ ਰਹੀਆਂ ਹਨ,ਪੁਲਸ ਪ੍ਰਸ਼ਾਸ਼ਨ ਬਿਲਕੁਲ ਬੇਵੱਸ ਹੈ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਦੀ ਜ਼ਿਲ੍ਹਾ ਤਰਨਤਾਰਨ ਦੀ ਜਿੰਮੇਵਾਰੀ ਮਿਲੀ ਹੈ ਉਦੋਂ ਤੋਂ ਲਗਾਤਾਰ ਉਨਾਂ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰਨ ਤਾਂ ਹੀ ਭਾਰਤੀ ਜਨਤਾ ਪਾਰਟੀ ਉੱਪਰ ਤਰਨਤਾਰਨ ਜ਼ਿਲ੍ਹੇ ਦੇ ਲੋਕ ਵਿਸ਼ਵਾਸ਼ ਵੀ ਕਰ ਰਹੇ ਹਨ ਅਤੇ ਉਮੀਦ ਵੀ ਜਗਾ ਰਹੇ ਹਨ ਕਿ ਅਗਰ ਪੰਜਾਬ ਦੇ ਬੇਲਗਾਮ ਹਲਾਤਾਂ ਨੂੰ ਰੋਕ ਸਕਦੀ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਹੈ।ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਨਿਰੋਲ ਭਾਜਪਾ ਸਰਕਾਰ ਸਦਕਾ ਅੱਜ ਦੇਸ਼ ਦੁਨੀਆ ਦੇ ਨਕਸ਼ੇ ‘ਤੇ ਚਮਕਿਆ ਹੈ,ਪਰੰਤੂ ਪੰਜਾਬ ਦੇ ਕੁਝ ਅਖੌਤੀ ਲੋਕ ਮਾਹੌਲ ਖਰਾਬ ਕਰਨ ਲਈ ਭਾਜਪਾ ਪ੍ਰਤੀ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਅਸਫਲ ਕੋਸ਼ਿਸ਼ਾਂ ਕਰਨ ਵਿੱਚ ਲਗਾਤਾਰ ਲੱਗੇ ਹੋਏ ਹਨ ਪਰੰਤੂ ਉਨਾਂ ਦੀਆਂ ਕੋਝੀਆਂ ਚਾਲਾਂ ਕਦੀ ਵੀ ਕਾਮਯਾਬ ਨਹੀਂ ਹੋਣਗੀਆਂ ਅਤੇ ਪੰਜਾਬ ਦੀ ਕਾਇਆ ਕਲਪ ਭਾਰਤੀ ਜਨਤਾ ਪਾਰਟੀ ਦੇ ਸੁਰੱਖਿਅਤ ਹੱਥਾਂ ਵਿੱਚ ਹੀ ਹੋ ਸਕਦੀ ਹੈ ਆਉਣ ਵਾਲੇ ਸਮਾਂ ਪੰਜਾਬ ਵਿੱਚ ਭਾਜਪਾ ਦਾ ਹੈ ਜਿਸ ਨੂੰ ਕੋਈ ਵੀ ਨਹੀਂ ਰੋਕ ਸਕਦਾ।ਇਸ ਮੌਕੇ ‘ਤੇ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਉਨ੍ਹਾਂ ਨਾਲ ਆਈ ਸਮੁੱਚੀ ਲੀਡਰਸ਼ਿਪ ਨੂੰ ਜੀ ਆਇਆ ਆਖਦਿਆਂ ਵਿਸੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਦਲਬੀਰ ਸਿੰਘ ਅਲਗੋਂ ਕੋਠੀ ਨੇ ਹਲਕਾ ਖੇਮਕਰਨ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਾਂ ਆਪਣੇ ਇਲਾਕੇ ਦੇ ਭਲੇ ਲਈ ਭਾਰਤੀ ਜਨਤਾ ਪਾਰਟੀ ਨੂੰ ਮਜਬੂਤ ਕਰੀਏ ਤਾਂ ਜੋ ਪਿਛਲੇ 75 ਸਾਲਾਂ ਤੋਂ ਵਿਕਾਸ ਅਤੇ ਆਰਥਿਕ,ਲਾਅ ਐਂਡ ਆਰਡਰ ਦੇ ਪੱਖੋਂ ਪੱਛੜੇ ਪੰਜਾਬ ਸੂਬੇ ਅਤੇ ਵਿਸੇਸ਼ ਕਰਕੇ ਸਰਹੱਦੀ ਖੇਤਰਾਂ ਦਾ ਭਲਾ ਹੋ ਸਕੇ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤੀ ਜਨਤਾ ਪਾਰਟੀ ਦਾ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਆਪਣਾ ਪੰਜਾਬ ਨਿਵਾਸੀਆਂ ਦਾ ਫਰਜ ਬਣਦਾ ਹੈ ਕਿ ਭੇਦਭਾਵ ਅਤੇ ਸਿਆਸੀ ਨੁਕਤਾਚੀਨੀ ਤੋਂ ਉੱਪਰ ਉੱਠ ਕੇ ਆਪਣਾ,ਆਪਣੇ ਇਲਾਕੇ,ਆਪਣੀ ਜਵਾਨੀ ਕਿਸਾਨੀ ਨੂੰ ਤਬਾਹ ਹੋਣ ਤੋਂ ਬਚਾਇਆ ਜਾ ਸਕੇ ਤੇ ਇਹ ਸਾਰਾ ਕੁਝ ਤਾਂ ਹੀ ਸੰਭਵ ਹੈ ਕਿ ਆਪਾਂ ਸਾਰੇ ਭਾਰਤੀ ਜਨਤਾ ਪਾਰਟੀ ਦਾ ਡਟ ਕੇ ਸਾਥ ਦੇਈਏ। ਇਸ ਮੌਕੇ ‘ਤੇ ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ ਨੇ ਪਿੰਡ ਘੁਰਕਵਿੰਡ ਵਿਖੇ ਸ਼ਮੂਲੀਅਤ ਪ੍ਰੋਗਰਾਮ ਵਿੱਚ ਪਹੁੰਚੇ ਸਾਰੇ ਹੀ ਲੋਕਾਂ ਦਾ ਧੰਨਵਾਦ ਕੀਤਾ ਅਤੇ ਭਾਜਪਾ ਦੀ ਰੀਤੀ ਨੀਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ‘ਤੇ ਜਿਲਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਸਰਕਲ ਪ੍ਰਧਾਨ ਦਲਜੀਤ ਸਿੰਘ, ਨੌਜਵਾਨ ਆਗੂ ਗੁਰਲਾਲ ਸਿੰਘ ਅਲਗੋਂ ਕੋਠੀ,ਵਪਾਰ ਸੈੱਲ ਕੋ ਕਨਵੀਨਰ ਵਿਵੇਕ ਅਗਰਵਾਲ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਸਾਬਕਾ ਸਰਕਲ ਪ੍ਰਧਾਨ ਪਵਨ ਦੇਵਗਨ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਤੋਂ ਇਲਾਵਾ ਪਾਰਟੀ ਦੇ ਪ੍ਰਮੁੱਖ ਆਗੂ ਵੀ ਮੌਜੂਦ ਸਨ।
ਕੈਪਸ਼ਨ- ਪਿੰਡ ਘੁਰਕਵਿੰਡ ਵਿਖੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ,ਦਲਬੀਰ ਸਿੰਘ ਅਤੇ ਹੋਰ ਪਾਰਟੀ ਆਗੂ ਸਾਹਿਬਾਨ।(ਫੋਟੋ;ਨਈਅਰ ਪੱਤਰਕਾਰ,ਚੋਹਲਾ ਸਾਹਿਬ)