ਕਾਲਜ ਅਤੇ ਕਾਲਜੀਏਟ ਸਕੂਲ ਨੂੰ ਵਧੀਆ ਸੇਵਾਵਾਂ ਦੇਣ ‘ਤੇ ਕੀਤਾ ਸਨਮਾਨਿਤ-ਜੱਗੀ ਚੋਹਲਾ
ਰਾਕੇਸ਼ ਨਈਅਰ
ਚੋਹਲਾ ਸਾਹਿਬ,21 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ, ਚੋਹਲਾ ਸਾਹਿਬ ਵਿਖੇ ਨਵ-ਨਿਯੁਕਤ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਗਿੱਲ ਵੱਲੋਂ ਕਾਲਜ ਅਤੇ ਕਾਲਜੀਏਟ ਸਕੂਲ ਨੂੰ ਦਿੱਤੀਆਂ ਜਾ ਰਹੀਆਂ ਵਧੀਆ ਸੇਵਾਵਾਂ ਦੇਣ ‘ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਈ.ਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਾਲਜ ਪ੍ਰਿੰਸੀਪਲ ਵੱਲੋਂ ਕਾਲਜ ਦੇ ਸਰਬਪੱਖੀ ਵਿਕਾਸ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸਮਰਪਿਤ ਕਾਰਜ ਕਰਨ ਦੀ ਵਚਨਬੱਧਤਾ ਪ੍ਰਗਟਾਈ ਅਤੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਦੱਸਿਆ ਕਿ ਇਹ ਕਾਲਜ ਸਾਲ 2011 ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੋਣ ਉਪਰੰਤ ਇਲਾਕੇ ਦੇ ਸਰਵਪੱਖੀ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਇਸ ਵੇਲੇ ਬੀਸੀਏ,ਬੀਐਸਸੀ (ਨਾਨ-ਮੈਡੀਕਲ), ਬੀਐਸਸੀ(ਇਕਨਾਮਿਕਸ),ਬੀਕਾਮ,ਬੀਏ,ਡੀ ਸੀਏ,ਪੀਜੀਡੀਸੀਏ ਅਤੇ ਐਮਐਸਸੀ (ਕੰਪਿਊਟਰ ਸਾਇੰਸ) ਕੋਰਸਾਂ ਵਿੱਚ ਦਾਖਲਾ ਚੱਲ ਰਿਹਾ ਹੈ।ਇਸ ਮੌਕੇ ਕਾਲਜ ਦੇ ਪ੍ਰੋਫੈਸਰ ਹਿੰਮਤ ਸਿੰਘ,ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ,ਸੁਖਦੇਵ ਸਿੰਘ ਸਰਪੰਚ ਗੁੱਜਰਪੁਰ,ਗੁਰਜਿੰਦਰ ਸਿੰਘ ਗੋਰਾ( ਫੇਲੋਕੇ) ਜਗਰੂਪ ਸਿੰਘ ਯੂਥ ਅਕਾਲੀ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਫੋਟੋ ਕੈਪਸ਼ਨ: ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ,ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਤੇ ਹੋਰ।