ਲੰਡਨ , 26 ਮਈ( ਮਲਕੀਤ ਸਿੰਘ)-ਕਾਂਗਰਸ ਦੇ ਸਾਬਕਾ ਸਾਂਸਦ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਕੁਝ ਦਿਨਾਂ ਦੀ ਨਿਜੀ ਫੇਰੀ ਤੇ ਇੰਗਲੈਂਡ ਪੁੱਜੇ ਜਿੱਥੇ ਵੱਖ ਵੱਖ ਸ਼ਹਿਰਾਂ ਚ ਵੱਸਦੇ ਪੰਜਾਬੀ ਭਾਈਚਾਰੇ ਸਮੇਤ ਉਹਨਾਂ ਦੇ ਸਮਰਥਕਾਂ ਵੱਲੋਂ ਡਿੰਪਾ ਦਾ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਆਯੋਜਿਤ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ ਡਿੰਪਾ ਨੇ ਕਿਹਾ ਕਿ ਉਹ ਅਤੇ ਉਹਨਾਂ ਦਾ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਅਜੋਕੇ ਸਮੇਂ ਚ ਵੀ ਪੰਜਾਬ ਦੇ ਬਹੁ ਗਿਣਤੀ ਲੋਕਾਂ ਦੀ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਅਗਲੇਰੀ ਸਰਕਾਰ ਦੇ ਹੱਥਾਂ ਚ ਆਪਣਾ ਭਵਿੱਖ ਸੁਰੱਖਿਤ ਸਮਝਦੇ ਹਨ| ਉਹਨਾਂ ਦੱਸਿਆ ਕਿ ਪੰਜਾਬ ਦੀਆਂ ਸਰਕਾਰਾਂ ਨੂੰ ਹੋਂਦ ਚ
ਲਿਆਉਣ ਲਈ ਪਰਦੇਸਾਂ ਚ ਵੱਸਦੇ ਪੰਜਾਬੀ ਭਾਈਚਾਰੇ ਦਾ ਅਹਿਮ ਰੋਲ ਰਿਹਾ ਹੈ ਕਿਉਂਕਿ ਵਿਦੇਸ਼ਾਂ ਚ ਵੱਸਦੇ ਪੰਜਾਬੀ ਹਮੇਸ਼ਾ ਹੀ ਪੰਜਾਬ ਨਾਲ ਜੁੜੀਆਂ ਸਮੱਸਿਆਵਾਂ ਪ੍ਰਤੀ ਚਿੰਤਾ ਮਹਿਸੂਸ ਕਰਦੇ ਹਨ| ਪੰਜਾਬ ਦੀ ਮੌਜੂਦਾ ਆਪ ਸਰਕਾਰ ਦੀ ਕਾਰਜਸ਼ੈਲੀ ਤੇ ਕਿੰਤੂ ਕਰਦਿਆਂ ਸ ਡਿੰਪਾ ਨੇ ਕਿਹਾ ਕਿ ਆਪ ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਤੇ ਖਰੀ ਨਹੀਂ ਉੱਤਰ ਸਕੀ ਜਿਸ ਕਾਰਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਤੇ ਗੁਰਭੇਜ ਸਿੰਘ ਸਾਬਕਾ ਸਰਪੰਚ ਭੀਲੋਵਾਲ, ਹਰਿਕੀਰਤ ਸਿੰਘ , ਅਮਨ ਲਿਦੜ, ਰੁਪਿੰਦਰ ਸਿੰਘ ,ਸ਼ੀਤਲ ਸਿੰਘ ਗਿੱਲ, ਲਖਵਿੰਦਰ ਸਿੰਘ ਜੌਹਲ ,ਯਾਦਵਿੰਦਰ ਸਿੰਘ ਯਾਦੀ ਧਰਦੇਓ ,ਮੰਗਤ ਸਿੰਘ ਪਲਾਹੀ ਸਮੇਤ ਹੋਰ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ।
ਕੈਪਸ਼ਨ- ਸ ਜਸਬੀਰ ਸਿੰਘ ਡਿਪਾ ਆਪਣੇ ਸਮਰਥਕਾਂ ਸਮੇਤ|
ਕਾਂਗਰਸੀ ਆਗੂ ਡਿੰਪਾ ਦਾ ਇੰਗਲੈਂਡ ਪੁੱਜਣ ਤੇ ਭਰਵਾਂ ਸਵਾਗਤ
