ਐਬਸਫੋਰਡ-ਵਾਹਿਗੁਰੂ ਜੀ ਦੇ ਸ਼ੁਕਰਾਨੇ ਅਤੇ ਓਟ ਆਸਰੇ ਤੇ ਸਰਬੱਤ ਦੇ ਭਲੇ ਲਈ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੇ ਸੇਵਾਦਾਰਾਂ ਅਤੇ ਸੰਗਤਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਜਾ ਰਹੇ ਹਨ। ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਆਪ ਜੀ ਨੇ ਅਪਣੇ ਦੁਨਿਆਵੀ ਰੁਝੇਵਿਆਂ ਵਿੱਚੋ ਸਮਾਂ ਕੱਢ ਕੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨੀ ਅਤੇ ਆਪਣੇ ਤਨ ਮਨ ਨਾਲ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਜੀ।
ਪ੍ਰੋਗਰਾਮਾਂ ਦਾ ਵੇਰਵਾ ਅਤੇ ਸਥਾਨ-
-ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼-06/ਜੂਨ/2025 ਸਵੇਰੇ 10 ਵਜੇ ਹੋਣਗੇ।
-ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ -08/ਜੂਨ/2025 ਸਵੇਰੇ 10 ਵਜੇ ਪੈਣਗੇ।
-ਉਪਰੰਤ ਕੀਰਤਨ ਅਤੇ ਢਾਡੀ ਦਰਬਾਰ ਹੋਵੇਗਾ।
-ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ 8 ਜੂਨ ਨੂੰ
