Headlines

ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਅਕਾਲੀ ਦਲ ਵਿਚ ਵਾਪਸੀ

ਲੁਧਿਆਣਾ ਜ਼ਿਮਨੀ ਚੋਣ ਲਈ ਅਕਾਲੀ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ-

ਲੁਧਿਆਣਾ- ਸ੍ਰੋਮਣੀ ਅਕਾਲੀ ਦਲ ਨੂੰ  ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਅਕਾਲੀ ਦਲ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸੀਨੀਅਰ ਆਗੂ ਅਨਿਲ ਜੋਸ਼ੀ ਉਨ੍ਹਾਂ ਦੇ ਛੋਟੇ ਭਰਾਵਾਂ ਵਾਂਗ ਹਨ ਅਤੇ ਦੋਵਾਂ ਦੇ ਦੋ ਦਹਾਕਿਆਂ ਤੋਂ ਬਹੁਤ ਨਿੱਘੇ ਸਬੰਧ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਤੇ ਪੰਜਾਬੀਅਤ ਲਈ ਜੋਸ਼ੀ ਨੇ ਮੁੜ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਲੀਹ ’ਤੇ ਲਿਆਉਣ ਦੀ ਬਹੁਤ ਜ਼ਰੂਰਤ ਹੈ ਅਤੇ ਉਹ ਇਸ ਵਾਸਤੇ ਰਲ ਕੇ ਯਤਨ ਕਰਨਗੇ। ਇਸ ਦੌਰਾਨ ਜੋਸ਼ੀ ਨੇ ਕਿਹਾ,‘ਸਮੇਂ ਦੀ ਲੋੜ ਹੈ ਕਿ ਅਸੀਂ ਉਸ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੀਏ ਜੋ ਪੰਜਾਬੀਆਂ ਦੀਆਂ ਆਸਾਂ ਮੁਤਾਬਕ ਪ੍ਰੋਗਰਾਮ ਤੇ ਨੀਤੀਆਂ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਉਨ੍ਹਾਂ ਨੂੰ ਵਿਸਵਾਸ਼ ਹੈ ਕਿ ਇਹ ਗੱਲ ਸਮਾਜ ਦੇ ਹਰ ਵਰਗ ਦੀਆਂ ਆਸਾਂ ਵਿੱਚ ਵੀ ਝਲਕੇਗੀ। ਬਾਅਦ ਵਿੱਚ ਅਨਿਲ ਜੋਸ਼ੀ ਨੇ ਸੁਖਬੀਰ ਸਿੰਘ ਬਾਦਲ ਨਾਲ ਰਲਕੇ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੇ ਚੋਣ ਪ੍ਰਚਾਰ ਵਿੱਚ ਵੀ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *