Headlines

ਸਾਬਕਾ ਮੰਤਰੀ ਮਲੂਕਾ ਮੁੜ ਅਕਾਲੀ ਦਲ ਵਿਚ ਸ਼ਾਮਿਲ

ਬਠਿੰਡਾ-ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨੁਸ਼ਾਸਨੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਠੀਕ ਇਕ ਸਾਲ ਬਾਅਦ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਮੁੜ ਤੋਂ ਪਾਰਟੀ ਵਿੱਚ ਸ਼ਾਮਲ ਕੀਤਾ ਹੈ।ਬਾਦਲਾਂ ਦੇ ਨੇੜਲੇ ਸਹਿਯੋਗੀ ਰਹੇ ਮਲੂਕਾ 28 ਸਾਲਾਂ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਰਹੇ। ਉਨ੍ਹਾਂ ਦੀ ਨੂੰਹ ਪਰਮਪਾਲ ਕੌਰ ਸਿੱਧੂ ਜੋ ਕਿ ਇਕ ਸਾਬਕਾ ਆਈਏਐੱਸ ਅਧਿਕਾਰੀ ਹੈ, ਨੇ ਪਿਛਲੇ ਸਾਲ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਭਾਜਪਾ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਬਠਿੰਡਾ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਹਨ। ਉਸ ਸਮੇਂ ਮਲੂਕਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਅਸਫ਼ਲ ਰਹੇ।ਪਿਛਲੇ ਸਾਲ ਅਪਰੈਲ ਵਿੱਚ ਉਨ੍ਹਾਂ ਨੂੰ ਅਕਾਲੀ ਦਲ ਦੇ ਮੌੜ ਵਿਧਾਨ ਸਭਾ ਖੇਤਰ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਪਾਰਟੀ ਨੇ ਉਨ੍ਹਾਂ ਦੀ ਜਗ੍ਹਾ ਇਕ ਹੋਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਨਿਯੁਕਤ ਕਰ ਦਿੱਤਾ ਸੀ।

Leave a Reply

Your email address will not be published. Required fields are marked *