ਲੈਸਟਰ (ਇੰਗਲੈਂਡ), 29 ਜੂਨ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਨਿੱਜੀ ਫੇਰੀ ਤੇ ਆਏ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਸ ਮਾਲਵਿੰਦਰ ਸਿੰਘ ਕੰਗ ਦਾ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਸ ਰਾਜਮਨਿੰਦਰ ਸਿੰਘ ਰਾਜਾ ਕੰਗ ਅਤੇ ਮੌਜੂਦਾ ਪ੍ਰਧਾਨ ਗੁਰਨਾਮ ਸਿੰਘ ਨਵਾਂ ਸਾਹਿਬ ਦੀ ਅਗਵਾਈ ਚ ਸਿਰੋਪਾਓ ਤੇ ਯਾਦਗਾਰੀ ਨੂੰ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਤੇ ਸਾਬਕਾ ਪ੍ਰਧਾਨ ਅਤੇ ਤੀਰ ਗਰੁੱਪ ਦੇ ਬੁਲਾਰੇ ਸ ਰਾਜਮਨਵਿੰਦਰ ਸਿੰਘ ਰਾਜਾ ਕੰਗ ਤੇ ਹੋਰ ਸਿੱਖ ਆਗੂਆਂ ਨੇ ਸ ਮਾਲਵਿੰਦਰ ਸਿੰਘ ਕੰਗ ਨੂੰ ਪਾਰਲੀਮੈਂਟ ਚ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਉਠਾਉਣ ਦੀ ਮੰਗ ਕੀਤੀ। ਇਸੇ ਤਰ੍ਹਾਂ ਇੰਗਲੈਂਡ ਕਬੱਡੀ ਫੈਡਰੇਸ਼ਨ ਦੀ ਸਰਪਰਸਤੀ ਹੇਠ ਚੱਲ ਰਹੇ ਸੀਜਨ 2025 ਦੇ ਕਬੱਡੀ ਟੂਰਨਾਮੈਂਟ ਦੌਰਾਨ ਅੱਜ ਹੋਏ ਲੈਸਟਰ ਵਿਖੇ ਕਬੱਡੀ ਟੂਰਨਾਮੈਂਟ ਚ ਮੈਂਬਰ ਪਾਰਲੀਮੈਂਟ ਸ ਮਾਲਵਿੰਦਰ ਸਿੰਘ ਕੰਗ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ । ਇਸ ਮੌਕੇ ਤੇ ਇੰਗਲੈਂਡ ਕਬੱਡੀ ਫਡਰੇਸ਼ਨ ਅਤੇ ਲੈਸਟਰ ਕਬੱਡੀ ਕਲੱਬ ਦੇ ਆਗੂਆਂ ਵੱਲੋਂ ਸ ਮਾਲਵਿੰਦਰ ਸਿੰਘ ਕੰਗ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਇੰਡੀਅਨ ਵਰਕਰਜ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਦੇ ਸਪੋਕਸਮੈਨ ਸ ਸੀਤਲ ਸਿੰਘ ਗਿੱਲ ਵੱਲੋਂ ਸ ਮਾਲਵਿੰਦਰ ਸਿੰਘ ਕੰਗ ਨੂੰ ਸ਼ਹੀਦ ਭਗਤ ਸਿੰਘ ਦਾ ਕੈਲੰਡਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂ ਸ਼ਹਿਰ, ਰਾਜਮਨਿੰਦਰ ਸਿੰਘ ਰਾਜਾ ਕੰਗ, ਬਰਿੰਦਰ ਸਿੰਘ ਬਿੱਟੂ,ਕੁਲਦੀਪ ਸਿੰਘ ਚਹੇੜੂ,ਮੰਗਤ ਸਿੰਘ ਪਲਾਹੀ, ਅਮਰੀਕ ਸਿੰਘ ਗਿੱਲ,ਜਗਜੀਤ ਸਿੰਘ ਗਿੱਲ, ਜਗਦੀਪ ਸਿੰਘ ਮਾਹਲ, ਜਲਵੰਤ ਸਿੰਘ ਢੱਡੇ,ਮੁਖਤਿਆਰ ਸਿੰਘ ਝੰਡੇਰ, ਸੁਖਜਿੰਦਰ ਸਿੰਘ, ਮੁਖਤਿਆਰ ਸਿੰਘ ਸਮੇਤ ਵੱਡੀ ਗਿਣਤੀ ਚ ਆਗੂ ਅਤੇ ਕਬੱਡੀ ਪ੍ਰੇਮੀ ਹਾਜ਼ਰ ਸਨ।
