Jul 13, 2026

ਸਰੀ ( ਦੇ ਪ੍ਰ ਬਿ)- ਬੀਤੇ ਦਿਨ ਸਰੀ ਫਲੀਟਵੁੱਡ ਤੋਂ ਐਮ ਐਲ ਏ ਤੇ ਕੈਬਨਿਟ ਮੰਤਰੀ ਜਗਰੂਪ ਬਰਾੜ ਵਲੋਂ ਆਪਣੇ ਹਲਕੇ ਦੇ ਲੋਕਾਂ ਤੇ ਸਮਰਥਕਾਂ ਦੇ ਮਾਣ ਵਿਚ ਫਰਾਂਸਿਸ ਪਾਰਕ ਸਰੀ ਵਿਖੇ ਸਮਰ ਫੰਨ ਫੇਅਰ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ, ਸਮਰਥਕਾਂ ਤੇ ਹੋਰ ਉਘੀਆਂ ਹਸਤੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਹੁੰਦਿਆਂ ਸ੍ਰੀ ਜਗਰੂਪ ਬਰਾੜ ਨੇ ਪ੍ਰੀਮੀਅਰ ਡੇਵਿਡ ਈਬੀ ਦੀ ਅਗਵਾਈ ਹੇਠ ਐਨ ਡੀ ਪੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਲੋਕਾਂ ਵਲੋਂ ਮਿਲ ਰਹੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਖਾਣ ਦੇ ਸਟਾਲਾਂ ਤੋਂ ਲੋਕਾਂ ਨੇ ਖਾਣਿਆਂ ਦਾ ਆਨੰਦ ਮਾਣਿਆ। ਬੱਚਿਆਂ ਲਈ ਖੇਡਾਂ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਸੀ। ਆਏ ਮਹਿਮਾਨਾਂ ਤੇ ਹਲਕੇ ਦੇ ਲੋਕਾਂ ਆਪਣੇ ਮਹਿਬੂਬ ਆਗੂ ਨਾਲ ਤਸਵੀਰਾਂ ਖਿਚਵਾਈਆਂ।